1 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ-ਕਸ਼ਮੀਰ ‘ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਸੁਰੱਖਿਆ ਬਲ ਜੰਮੂ-ਕਸ਼ਮੀਰ ‘ਚ ਡਰੋਨ ਨਾਲ ਨਿਗਰਾਨੀ ਕਰ ਰਹੇ ਹਨ। ਸੁਰੱਖਿਆ ਬਲਾਂ ਨੇ ਐਤਵਾਰ ਨੂੰ ਊਧਮਪੁਰ ‘ਚ ਡ੍ਰੋਨ ਨਾਲ ਯਾਤਰਾ ਦੇ ਰਸਤੇ ‘ਤੇ ਨਜ਼ਰ ਰੱਖੀ। ਅਮਰਨਾਥ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋ ਕੇ 31 ਅਗਸਤ ਤੱਕ ਯਾਨੀ ਕਰੀਬ ਦੋ ਮਹੀਨੇ ਚੱਲੇਗੀ। ਹੁਣ ਤੱਕ 4 ਲੱਖ ਤੋਂ ਵੱਧ ਸ਼ਰਧਾਲੂ ਇਸ ਲਈ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ।
ਜੰਮੂ- ਕਸ਼ਮੀਰ ‘ਚ 1 ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਚਾਰੂ ਸੰਚਾਲਨ ਲਈ ਸੀਮਾ ਸੁਰੱਖਿਆ ਬਲ (BSF) ਦੇ ਜਵਾਨ ਪੂਰੀ ਤਰ੍ਹਾਂ ਤਿਆਰ ਹਨ। BSF ਦੇ ਡਿਪਟੀ ਇੰਸਪੈਕਟਰ ਜਨਰਲ (DIG) ਛਿੱਤਰ ਪਾਲ ਨੇ ਕਿਹਾ, ”ਸਾਡੀ ਸਭ ਤੋਂ ਵੱਡੀ ਚੁਣੌਤੀ ਅਮਰਨਾਥ ਯਾਤਰਾ ਹੈ ਜੋ 1 ਜੁਲਾਈ ਤੋਂ ਸ਼ੁਰੂ ਹੋ ਰਹੀ ਹੈ। ਅਸੀਂ ਇਸ ਲਈ ਪੂਰੀ ਤਿਆਰੀ ਕਰ ਲਈ ਹੈ। ਸਾਡੇ ਜਵਾਨ ਪੂਰੀ ਤਰ੍ਹਾਂ ਤਿਆਰ ਅਤੇ ਚੌਕਸ ਹਨ।
ਹਿਮਾਲਿਆ ਤੇ 3880 ਮੀਟਰ ਦੀ ਉਚਾਈ ਤੇ ਸਥਿਤ ਅਮਰਨਾਥ ਗੁਫਾ ਦੇ ਦਰਸ਼ਨ ਕਰਨ ਲਈ ਯਾਤਰਾ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ 30 ਜੂਨ ਨੂੰ ਤੀਰਥ ਯਾਤਰੀਆਂ ਦਾ ਪਹਿਲਾਂ ਜੱਥਾ ਜੰਮੂ ਦੇ ਭਗਵਤੀ ਨਗਰ ਸਥਿਤ ਆਧਾਰ ਸ਼ਿਵਿਰ ਤੋਂ ਕਸ਼ਮੀਰ ਲਈ ਰਵਾਨਾ ਹੋਵੇਗਾ। ਅਮਰਨਾਥ ਯਾਤਰਾ ਦੇ ਮੱਦੇਨਜ਼ਰ ਜੰਮੂ ਜ਼ੋਨ ਦੇ ADGP ਮੁਕੇਸ਼ ਸਿੰਘ ਨੇ ਸ਼ਨੀਵਾਰ ਨੂੰ ਜੰਮੂ- ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਸਮੇਤ ਕਈ ਇਲਾਕਿਆਂ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਪੰਚਕੂਲਾ : ਘੱਗਰ ਦਰਿਆ ‘ਚ ਪਾਣੀ ਦੇ ਤੇਜ਼ ਵਹਾਅ ‘ਚ ਕਾਰ ਸਣੇ ਔਰਤ ਰੁੜ੍ਹੀ, ਲੋਕਾਂ ਨੇ ਕੀਤਾ ਰੈਸਕਿਊ
ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸੁਰੱਖਿਆ ਉਪਾਵਾਂ ਦਾ ਜਾਇਜ਼ਾ ਲੈਣ ਲਈ ਲਾਂਬਰ-ਬਨਿਹਾਲ, ਰਾਮਸੂ, ਰਾਮਬਨ, ਅਤੇ ਚੰਦਰਕੋਟ ਦਾ ਦੌਰਾ ਕੀਤਾ। ADGP ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਅਤੇ ਫੌਜ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਰਸਤੇ ਵਿੱਚ ਤਾਇਨਾਤ ਕਰਮਚਾਰੀਆਂ ਨੂੰ ਮੁਹੱਈਆ ਕਰਵਾਈ ਜਾਣ ਵਾਲੀ ਸਾਜੋ-ਸਮਾਨ ਬਾਰੇ ਪੁੱਛਗਿੱਛ ਕੀਤੀ।
ਵੀਡੀਓ ਲਈ ਕਲਿੱਕ ਕਰੋ -: