ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਦਾਅਵਾ ਕੀਤਾ ਹੈ ਕਿ ਸ਼ਨੀਵਾਰ ਨੂੰ ਕੁਝ ਫੌਜੀ ਜਵਾਨ ਪੁਲਵਾਮਾ ਦੀ ਇਕ ਮਸਜਿਦ ਦੇ ਅੰਦਰ ਜ਼ਬਰਦਸਤੀ ਦਾਖਲ ਹੋਏ ਅਤੇ ਮੁਸਲਮਾਨਾਂ ਨੂੰ ‘ਜੈ ਸ਼੍ਰੀ ਰਾਮ’ ਦਾ ਨਾਅਰਾ ਲਗਾਉਣ ਲਈ ਮਜਬੂਰ ਕੀਤਾ। ਉਨ੍ਹਾਂ ਦੱਸਿਆ ਕਿ ਇਹ ਜਵਾਨ 50 ਆਰ.ਆਰ. ਦੇ ਸਨ। ਉਨ੍ਹਾਂ ਨੇ ਇਸ ਨੂੰ ‘ਭੜਕਾਉਣ ਵਾਲਾ ਕੰਮ’ ਦੱਸਿਆ ਹੈ ਅਤੇ ਲੈਫਟੀਨੈਂਟ ਜਨਰਲ ਰਾਜੀਵ ਘਈ ਤੋਂ ਜਾਂਚ ਦੀ ਮੰਗ ਕੀਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਲੈਫਟੀਨੈਂਟ ਜਨਰਲ ਘਈ ਨੇ 14 ਜੂਨ ਨੂੰ ਸ਼੍ਰੀਨਗਰ ਸਥਿਤ ਚਿਨਾਰ ਕੋਰ ਦੀ ਜ਼ਿੰਮੇਵਾਰੀ ਸੰਭਾਲੀ ਹੈ। ਉਹ ਐਲਓਸੀ ਦੇ ਨਾਲ-ਨਾਲ ਅੱਤਵਾਦ ਵਿਰੋਧੀ ਕਾਰਵਾਈਆਂ ਅਤੇ ਸੁਰੱਖਿਆ ਨੂੰ ਵੀ ਸੰਭਾਲ ਰਿਹਾ ਹੈ। ਮੁਫਤੀ ਨੇ ਟਵੀਟ ਕਰਕੇ ਕਿਹਾ। ਮੈਨੂੰ ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ 50 ਆਰਆਰ ਜਵਾਨ ਪੁਲਾਮਾ ਮਸਜਿਦ ਵਿੱਚ ਦਾਖਲ ਹੋਏ ਅਤੇ ਮੁਸਲਮਾਨਾਂ ਨੂੰ ਜੈ ਸ਼੍ਰੀ ਰਾਮ ਦਾ ਨਾਅਰਾ ਲਗਾਉਣ ਲਈ ਮਜਬੂਰ ਕੀਤਾ। ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਜੋ ਕੁਝ ਵੀ ਕੀਤਾ ਜਾ ਰਿਹਾ ਹੈ, ਉਸ ਨੂੰ ਭੜਕਾਹਟ ਦੀ ਕਾਰਵਾਈ ਹੀ ਕਿਹਾ ਜਾ ਸਕਦਾ ਹੈ। ਮੈਂ ਰਾਜੀਵ ਘਈ ਨੂੰ ਤੁਰੰਤ ਜਾਂਚ ਕਰਨ ਦੀ ਬੇਨਤੀ ਕਰਦੀ ਹਾਂ।
ਇਸ ਤੋਂ ਪਹਿਲਾਂ ਮੁਫਤੀ ਨੇ ਦਾਅਵਾ ਕੀਤਾ ਸੀ ਕਿ ਜੀ-20 ਬੈਠਕ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਸਥਾਨਕ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ ਸੀ। ਉਸ ਨੇ ਦਾਅਵਾ ਕੀਤਾ ਸੀ ਕਿ ਕਸ਼ਮੀਰ ਦੇ ਹਾਲਾਤ ਗੁਆਂਤਾਨਾਮੋ ਬੇ ਤੋਂ ਵੀ ਬਦਤਰ ਹਨ। ਜੀ-20 ਦੀ ਇਹ ਬੈਠਕ ਮਈ ‘ਚ ਹੋਈ ਸੀ।
ਸਾਬਕਾ ਸੀ.ਐੱਮ ਉਮਰ ਅਬਦੁੱਲਾ ਨੇ ਵੀ ਕਿਹਾ ਕਿ ਇਹੀ ਕੀ ਘੱਟ ਗਲਤ ਸੀ ਕਿ ਜਵਾਨ ਜ਼ਬਰਦਸਤੀ ਮਸਜਿਦ ਵਿੱਚ ਦਾਖਲ ਹੋਏ। ਇਸ ਤੋਂ ਬਾਅਦ ਉਨ੍ਹਾਂ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਟੈਗ ਕਰਦੇ ਹੋਏ ਕਿਹਾ ਕਿ ਘਟਨਾ ਦੀ ਜਾਂਚ ਹੋਣੀ ਚਾਹੀਦੀ ਹੈ। ਦੱਸ ਦੇਈਏ ਕਿ ਇਹ ਘਟਨਾ ਪੁਲਵਾਨਾ ਦੇ ਪਿੰਡ ਜਦੂਰਾ ਦੀ ਦੱਸੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: