ਭਾਰਤੀ ਕੁਸ਼ਤੀ ਸੰਘ ਅਤੇ ਬ੍ਰਿਜ ਭੂਸ਼ਣ ਸਿੰਘ ਖਿਲਾਫ ਲਗਾਤਾਰ ਅੰਦੋਲਨ ਕਰ ਰਹੇ ਪਹਿਲਵਾਨ ਹੁਣ ਆਪਣੀ ਲੜਾਈ ਸੜਕ ਦੀ ਬਜਾਏ ਕੋਰਟ ‘ਚ ਲੜਨਗੇ। ਇਨਸਾਫ਼ ਮਿਲਣ ਤੱਕ ਇਹ ਲੜਾਈ ਜਾਰੀ ਰਹੇਗੀ ਪਰ ਹੁਣ ਸੜਕ ‘ਤੇ ਦੰਗਾ ਨਹੀਂ ਹੋਵੇਗਾ। ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਨੇ ਟਵੀਟ ‘ਚ ਲਿਖਿਆ, ‘7 ਜੂਨ ਨੂੰ ਸਰਕਾਰ ਨਾਲ ਗੱਲਬਾਤ ਹੋਈ। ਸਰਕਾਰ ਨੇ ਪਹਿਲਵਾਨਾਂ ਨਾਲ ਕੀਤੇ ਵਾਅਦੇ ‘ਤੇ ਚੱਲਦਿਆਂ ਮਹਿਲਾ ਕੁਸ਼ਤੀ ਖਿਡਾਰਨਾਂ ਵੱਲੋਂ ਔਰਤਾਂ ਨਾਲ ਛੇੜਛਾੜ ਅਤੇ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਦੇ ਮਾਮਲੇ ‘ਚ ਐੱਫ.ਆਈ.ਆਰ. ਦਰਜ ਕੀਤੀ। ਦਿੱਲੀ ਪੁਲਿਸ ਨੇ ਜਾਂਚ ਪੂਰੀ ਕਰਕੇ 15 ਜੂਨ ਨੂੰ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਪਹਿਲਵਾਨਾਂ ਦੀ ਕਾਨੂੰਨੀ ਲੜਾਈ ਇਨਸਾਫ਼ ਮਿਲਣ ਤੱਕ ਸੜਕ ’ਤੇ ਆਉਣ ਦੀ ਬਜਾਏ ਅਦਾਲਤ ਵਿੱਚ ਜਾਰੀ ਰਹੇਗੀ। ਉਨ੍ਹਾਂ ਅੱਗੇ ਕਿਹਾ, “ਕੁਸ਼ਤੀ ਸੰਘ ਦੇ ਸੁਧਾਰ ਦੇ ਸਬੰਧ ਵਿੱਚ ਵਾਅਦੇ ਅਨੁਸਾਰ ਨਵੀਂ ਕੁਸ਼ਤੀ ਸੰਘ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚੋਣ 11 ਜੁਲਾਈ ਨੂੰ ਹੋਣੀ ਹੈ। ਸਰਕਾਰ ਵੱਲੋਂ ਕੀਤੇ ਵਾਅਦੇ ਲਾਗੂ ਹੋਣ ਦੀ ਉਡੀਕ ਕੀਤੀ ਜਾਵੇਗੀ। ” ਇਸ ਦੇ ਨਾਲ ਹੀ ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਨੇ ਸੋਸ਼ਲ ਮੀਡੀਆ ਤੋਂ ਕੁਝ ਦਿਨਾਂ ਲਈ ਬ੍ਰੇਕ ਲੈ ਲਿਆ ਹੈ, ਜਿਸ ਦੀ ਜਾਣਕਾਰੀ ਦੋਵਾਂ ਨੇ ਆਪਣੇ ਟਵੀਟ ਰਾਹੀਂ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
ਦੇਸ਼ ਦੇ ਮਸ਼ਹੂਰ ਪਹਿਲਵਾਨਾਂ ਨੇ ਪਿਛਲੇ 5 ਮਹੀਨਿਆਂ ਤੋਂ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਜੰਗ ਛੇੜੀ ਹੋਈ ਸੀ। ਪਹਿਲਵਾਨਾਂ ਨੇ ਜੰਤਰ-ਮੰਤਰ ‘ਤੇ ਬ੍ਰਿਜ ਭੂਸ਼ਣ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਂਦੇ ਹੋਏ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਪਹਿਲਵਾਨ ਬ੍ਰਿਜ ਭੂਸ਼ਣ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ਦੀ ਵੀ ਮੰਗ ਕੀਤੀ। ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ। ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਖਿਲਾਫ ਦੋ ਐਫਆਈਆਰ ਦਰਜ ਕੀਤੀਆਂ ਹਨ। ਹਾਲਾਂਕਿ, ਬਾਅਦ ਵਿੱਚ ਨਾਬਾਲਗ ਪਹਿਲਵਾਨ ਨੇ ਐਫਆਈਆਰ ਵਿੱਚ ਲਗਾਏ ਗਏ ਆਪਣੇ ਦੋਸ਼ ਵਾਪਸ ਲੈ ਲਏ।