ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮੱਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਪਟਵਾਰੀ ਅਤੇ ਉਸ ਦੇ ਪੀਏ ਨੂੰ ਪਿੰਡ ਭੁੱਲਰ ਵਾਸੀ ਗੁਰਪਾਲ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪਾਲ ਸਿੰਘ ਨੇ ਵਿਜੀਲੈਂਸ ਬਿਓਰੋ ਬਠਿੰਡਾ ਰੇਂਜ ਦੀ ਸ੍ਰੀ ਮੁਕਤਸਰ ਸਾਹਿਬ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੁਰਪਾਲ ਸਿੰਘ ਦੇ ਪਿਤਾ ਦੀ ਮੌਤ ਤੋਂ ਬਾਅਦ ਉਕਤ ਪਟਵਾਰੀ ਨੇ ਜੱਦੀ ਜ਼ਮੀਨ ਐਕੁਆਇਰ ਕੀਤੀ ਸੀ। (ਸ਼ਿਕਾਇਤਕਰਤਾ) ਅਤੇ ਉਸਦੇ ਭਰਾ ਦੀ ਬਦਲੀ ਲਈ 18,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਪਟਵਾਰੀ ਨੇ ਉਕਤ ਰਕਮ ਆਪਣੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ ਇਹ ਕੰਮ ਕਰਵਾਉਣ ਲਈ ਦੇਣ ਲਈ ਕਿਹਾ ਸੀ।
ਇਹ ਵੀ ਪੜ੍ਹੋ : ਅਸਮਾਨੀਂ ਪਹੁੰਚੇ ਟਮਾਟਰ ਦੇ ਭਾਅ, 80 ਤੋਂ 100 ਰੁ. ਕਿਲੋ ਹੋਇਆ ਰੇਟ, ਵਿਗੜਿਆ ਰਸੋਈ ਦਾ ਬਜਟ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 18,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋਵਾਂ ਦੋਸ਼ੀਆਂ ਨੂੰ ਮੌਕੇ ‘ਤੇ ਹੀ ਦਬੋਚ ਲਿਆ। ਇਸ ਸਬੰਧੀ ਮੁਲਜ਼ਮ ਪਟਵਾਰੀ ਅਤੇ ਉਸ ਦੇ ਪੀ.ਏ. ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਥਾਣਾ ਵਿਜੀਲੈਂਸ, ਬਠਿੰਡਾ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: