ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਦੇ ਮੱਛੀ ਪਾਲ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਅਧਿਕਾਰਤ ਤੌਰ ‘ਤੇ ਕੀਤੇ ਜਾਣ ਵਾਲੇ ਸੰਚਾਰ ਜਾਂ ਹੋਰ ਪੱਤਰ ਵਿਵਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਨੂੰ ਹਮੇਸ਼ਾ ਇਸ ਦੇ ਪੂਰੇ ਨਾਂ ਨਾਲ ਹੀ ਦਰਜ ਕੀਤਾ ਜਾਵੇ।
ਦੂਜੇ ਸਿੱਖ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਨਾਂ ‘ਤੇ ਸਥਾਪਤ ਇਸ ਯੂਨੀਵਰਸਿਟੀ ਲਈ ਸੰਖੇਪ ਨਾਂ ਦਾ ਇਸਤੇਮਾਲ ਕਰਨ ਦੇ ਰੁਝਾਣ ਦਾ ਸਖਤ ਨੋਟਿਸ ਲੈਂਦੇ ਹੋਏ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਬੰਧੀ ਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖਿਆ ਹੈ।
ਉਨ੍ਹਾਂ ਨੇ ਮੁੱਖ ਸਕੱਤਰ ਵਿਕਾਸ ਪ੍ਰਤਾਪ ਤੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਤੇ ਇਹ ਯਕੀਨੀ ਬਣਾਇਆ ਜਾਵੇ ਕਿ ਹੁਣ ਤੋਂ ਕੋਈ ਵੀ ਵਿਅਕਤੀ ਲਿਖਤੀ ਜਾਂ ਜਵਾਬੀ ਤੌਰ ‘ਤੇ ਅਧਿਕਾਰਤ ਸੰਚਾਰ ਜਾਂ ਹੋਰ ਪੱਤਰ ਵਿਵਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਸੰਖੇਪ ਨਾਂ ਦਾ ਇਸਤੇਮਾਲ ਨਹੀਂ ਕਰੇਗਾ। ਕੈਬਨਿਟ ਮੰਤਰੀ ਨੇ ਮੁੱਖ ਸਕੱਤਰ ਤੇ ਵੀਸੀ ਨੂੰ ਕਿਹਾ ਕਿ ਇਨ੍ਹਾਂ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਹਰ ਪੱਧਰ ‘ਤੇ ਯਕੀਨੀ ਬਣਾਇਆ ਜਾਵੇ।
ਵੀਡੀਓ ਲਈ ਕਲਿੱਕ ਕਰੋ -: