ਪੰਜਾਬ ਦੀਆਂ ਜੇਲ੍ਹਾਂ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸਵਾਲ ਉਠਦੇ ਰਹੇ ਹਨ। ਇਕ ਹੋਰ ਤਾਜ਼ਾ ਵੀਡੀਓ ਨੇ ਪੰਜਾਬ ਦੀਆਂ ਜੇਲ੍ਹਾਂ ਵਿਚ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਵਾਇਰਲ ਵੀਡੀਓ ਵਿਚ ਇਕ ਵਿਚਾਰਅਧੀਨ ਕੈਦੀ ਨੂੰ ਫਿਰੋਜ਼ਪੁਰ ਸੈਂਟਰਲ ਜੇਲ੍ਹ ਦੇ ਅੰਦਰ ਤੋਂ ਫੇਸਬੁੱਕ ‘ਤੇ ਲਾਈਵ ਹੋ ਕੇ ਆਪਣੇ ਦੋਸਤ ਦਾ ਜਨਮ ਮਨਾਉਂਦੇ ਹੋਏ ਦੇਖਿਆ ਗਿਆ। ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਹੀ ਜੇਲ੍ਹ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ। ਇਸ ਦੇ ਬਾਅਦ ਵਿਚਾਰਅਧੀਨ ਕੈਦੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਕੈਦੀ ਵੱਲੋਂ ਜੋ ਫੇਸਬੁੱਕ ਲਾਈ ਵੀਡੀਓ ਵਾਇਰਲ ਹੋਇਆ ਹੈ, ਉਹ ਫਿਰੋਜ਼ਪੁਰ ਸੈਂਟਰਲ ਜੇਲ੍ਹ ਦਾ ਹੈ। ਇਸ ਵੀਡੀਓ ਵਿਚ ਦਿਖ ਰਿਹਾ ਹੈ ਕਿ ਫਿਰੋਜ਼ਪੁਰ ਸੈਂਟਲਰ ਜੇਲ੍ਹ ਵਿਚ ਬੰਦ ਹੋਣ ਦੇ ਬਾਵਜੂਦ ਵਿਚਾਰਅਧੀਨ ਕੈਦੀ ਬਿਨਾਂ ਕਿਸੇ ਡਰ ਤੋਂ ਫੇਸਬੁੱਕ ਲਾਈਵ ‘ਤੇ ਆਪਣੇ ਦੋਸਤਾਂ ਨਾਲ ਗੱਲ ਕਰ ਰਿਹਾ ਹੈ। ਵਿਚਾਰਅਧੀਨ ਕੈਦੀ ਦੀ ਪਛਾਣ ਅਮਨ ਕੁਮਾਰ ਵਜੋਂ ਹੋਈ ਹੈ। ਇਸ ਦੇ ਬਾਅਦ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਨਸ਼ਾ ਛੁਡਾਊ ਕੇਂਦਰਾਂ ‘ਤੇ ਪੰਜਾਬ ਸਰਕਾਰ ਸਖਤ, ਪਾਬੰਦੀਸ਼ੁਦਾ ਗੋਲੀਆਂ ਦੇ ਗਲਤ ਇਸਤੇਮਾਲ ਨੂੰ ਰੋਕਣ ਦੀ ਤਿਆਰੀ ਸ਼ੁਰੂ
ਪੁਲਿਸ ਨੇ ਕਿਹਾ ਕਿ ਘਟਨਾ ਨੂੰ ਪੁਲਿਸ ਦੇ ਨੋਟਿਸ ਵਿਚ ਲਿਆਂਦੇ ਜਾਣ ਤੇ ਵੀਡੀਓ ਵਾਇਰਲ ਹੋਣ ਦੇ ਬਾਅਦ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ। ਪੁਲਿਸ ਨੇ ਜੇਲ੍ਹ ਦੇ ਅੰਦਰ ਫੋਨ ਕਰਨ ਵਾਲੇ ਕੈਦੀ ਖਿਲਾਫ ਵੀ ਮਾਮਲਾ ਦਰਜ ਕੀਤਾ ਹੈ। ਅਮਨ ਤੇ ਇਕ ਹੋਰ ਵਿਅਕਤੀ ਖਿਲਾਫ ਜੇਲ੍ਹ ਅਧਿਨਿਯਮ ਦੀ ਧਾਰਾ 42 ਤਹਿਤ ਮਾਮਲਾ ਦਰਜ ਕੀਤਾ ਗਿਆ।
ਪੁਲਿਸ ਨੇ ਕਿਹਾ ਕਿ ਨਾਨ ਲੀਨੀਅਰ ਜੰਕਸ਼ਨ ਡਿਟੈਕਟਰ ‘NLJD’ ਵੱਲੋਂ ਜੇਲ੍ਹ ਅੰਦਰ ਵਰਤੇ ਗਏ ਮੋਬਾਈਲ ਨੂੰ ਲੱਭਣ ਵਿਚ ਮਦਦ ਮਿਲੀ। ਇਲੈਕਟ੍ਰਾਨਿਕ ਸਰਕਟ ਵਾਲੇ ਕਿਸੇ ਵੀ ਉਪਕਰਨ ਨੂੰ ਐੱਨਐੱਲਜੇਡੀ ਦਾ ਇਸਤੇਮਾਲ ਕਰਕੇ ਪਛਾਣਿਆ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: