ਭਾਰਤ ਦੇ 80 ਫੀਸਦੀ ਤੋਂ ਵੱਧ ਖੇਤਰ ਨੂੰ ਮਾਨਸੂਨ ਨੇ ਕਵਰ ਕਰ ਲਿਆ ਹੈ। ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਵਿੱਚ ਦੇਸ਼ ਦੇ 24 ਸੂਬਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਗੁਜਰਾਤ ਅਤੇ ਪੰਜਾਬ ਵਰਗੇ ਰਾਜਾਂ ਵਿੱਚ ਮਾਨਸੂਨ ਅੱਗੇ ਵਧਿਆ ਹੈ । ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 5 ਦਿਨਾਂ ਤੱਕ ਭਾਰਤ ਦੇ ਪੂਰਬੀ, ਮੱਧ, ਉੱਤਰੀ ਪੱਛਮੀ ਅਤੇ ਪੱਛਮ ਵਿੱਚ ਮਾਨਸੂਨ ਦੀ ਬਾਰਿਸ਼ ਹੋਵੇਗੀ। ਇਸ ਦੌਰਾਨ ਯੂਪੀ, ਉੱਤਰਾਖੰਡ, ਦਿੱਲੀ, ਹਰਿਆਣਾ, ਰਾਜਸਥਾਨ, ਪੰਜਾਬ, ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ 28, 29 ਤੇ 30 ਜੂਨ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਇਸ ਤੋਂ ਇਲਾਵਾ ਰਾਜਧਾਨੀ ਦਿੱਲੀ ਵਿੱਚ ਵੀ ਮਾਨਸੂਨ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਅਨੁਸਾਰ ਦੱਖਣੀ ਭਾਰਤ ਅਤੇ ਉੱਤਰ-ਪੂਰਬ ਦੇ ਰਾਜਾਂ ਵਿੱਚ ਮਾਨਸੂਨ ਦੀ ਬਾਰਿਸ਼ ਹੋਵੇਗੀ। ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ 29 ਜੂਨ ਤੋਂ ਉੱਤਰ ਪ੍ਰਦੇਸ਼ ਵਿੱਚ ਮਾਨਸੂਨ ਦਾ ਪ੍ਰਭਾਵ ਆਪਣੇ ਸਿਖਰ ‘ਤੇ ਹੋਵੇਗਾ। ਪੂਰੇ ਸੂਬੇ ਵਿੱਚ 1 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਕੈਨੇਡਾ ਜਾਣ ਵਾਲਿਆਂ ਲਈ ਖ਼ੁਸ਼ਖਬਰੀ, ਟਰੂਡੋ ਸਰਕਾਰ ਨੇ H-1B ਵੀਜਾ ਧਾਰਕਾਂ ਲਈ ਕੀਤਾ ਵੱਡਾ ਐਲਾਨ
ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ 2 ਅਤੇ 3 ਜੁਲਾਈ ਨੂੰ ਵੀ ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਪੱਛਮੀ ਯੂਪੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਵੀਡੀਓ ਲਈ ਕਲਿੱਕ ਕਰੋ -: