ਪੰਜਾਬ ਵਿਜੀਲੈਂਸ ਨੇ ਜ਼ਰੂਰੀ ਡਰਾਈਵਿੰਗ ਟੈਸਟ ਦਿੱਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਬਦਲੇ 500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਇਕ ਨਿੱਜੀ ਏਜੰਟ ਨੂੰ ਗ੍ਰਿਫਤਾਰ ਕੀਤਾ। ਮੁਲਜ਼ਮ ਦੀ ਪਛਾਣ ਗੁਰਚਰਨਜੀਤ ਸਿੰਘ ਉਰਫ ਗੋਪੀ ਵਜੋਂ ਹੋਈ ਹੈ, ਜੋ ਜਲੰਧਰ ਵਿਚ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਸੈਂਟਰ ਕੋਲ ਇਕ ਕੈਫੇ ਚਲਾਉਂਦੇ ਹੈ। ਮੁਲਜ਼ਮ ਏਜੰਟ ਨੂੰ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬੀਬਰੀ ਵਾਸੀ ਦਲਜੀਤ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਵਿਚ ਸ਼ਿਕਾਇਤ ਦਰਜ ਕਰਾਈ ਸੀ ਕਿ ਏਜੰਟ ਨੇ ਬਿਨਾਂ ਕੋਈ ਡਰਾਈਵਿੰਗ ਟੈਸਟ ਦਿੱਤੇ ਉਸ ਦਾ ਹੈਵੀ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਬਦਲੇ 1200 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਦੇ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਏਜੰਟ ਨੂੰ ਰਿਸ਼ਵਤ ਲੈਂਦੇ ਹੋਏ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਏਜੰਟ ਖਿਲਾਫ ਭ੍ਰਿਸ਼ਟਾਚਾਰ ਰੋਕੂ ਅਧਿਨਿਯਮ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: