ਪੰਜਾਬ ਦੇ ਅਬੋਹਰ ਸ਼ਹਿਰ ‘ਚ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਸਮਗਲਰਾਂ ਨੂੰ 2 ਥਾਵਾਂ ‘ਤੇ ਛਾਪੇਮਾਰੀ ਕਰਕੇ ਦਬੋਚਿਆ ਗਿਆ ਹੈ। ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਸਬੰਧਤ ਥਾਣਿਆਂ ਵਿੱਚ ਕੇਸ ਦਰਜ ਕਰ ਲਿਆ ਹੈ।
ਥਾਣਾ ਖੂਈਆਂ ਸਰਵਰ ਦੇ ਐਸ.ਐਚ.ਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਦੇਸਰਾਜ ਨੂੰ ਗਸ਼ਤ ਦੌਰਾਨ ਤੇ ਸਨ। ਇਸ ਦੌਰਾਨ ਦੋ ਨੌਜਵਾਨਾਂ ਬੈਗ ਲੈ ਕੇ ਆ ਰਹੇ ਸਨ, ਸ਼ੱਕ ਹੋਣ ਤੇ ਓਨਾ ਨੂੰ ਰੋਇਆ ਗਿਆ। ਨੌਜਵਾਨਾਂ ਦੇ ਬੈਗ ਦੀ ਤਲਾਸ਼ੀ ਤੋਂ ਪਹਿਲਾਂ ਉਨ੍ਹਾਂ ਨੇ ਥਾਣਾ ਖੂਈਆਂ ਸਰਵਰ ਦੇ ਸਬ-ਇੰਸਪੈਕਟਰ ਸ਼ਰਮਜੀਤ ਸਿੰਘ ਅਤੇ DSP ਅਬੋਹਰ ਸੁਖਵਿੰਦਰ ਸਿੰਘ ਬਰਾੜ ਨੂੰ ਸੂਚਿਤ ਕੀਤਾ ਗਿਆ।
ਇਸ ਤੋਂ ਬਾਅਦ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 14,600 ਨਸ਼ੀਲੀਆਂ ਗੋਲੀਆਂ (ਟਰਾਮਾਡੋਲ ਅਤੇ ਅਲਪਰਾਜ਼ੋਲਮ) ਬਰਾਮਦ ਹੋਈਆਂ। ਮੁਲਜ਼ਮਾਂ ਦੀ ਪਛਾਣ ਸੁਨੀਲ ਸਿੰਘ ਪੁੱਤਰ ਬਲਵੰਤ ਸਿੰਘ ਅਤੇ ਦਲੀਪ ਸਿੰਘ ਦੀਪਾ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਮੌਜਮ, ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਦੋਵਾਂ ਦੇ ਖ਼ਿਲਾਫ਼ 28 ਜੂਨ ਨੂੰ ਥਾਣਾ ਖੂਈਆਂ ਸਰਵਰ ਵਿਖੇ NDPS ਐਕਟ ਦੀ ਧਾਰਾ 22/29/61/85 ਤਹਿਤ ਮੁਕੱਦਮਾ (ਨੰਬਰ 83) ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਖੰਨਾ ਦੇ GTB ਮਾਰਕਿਟ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਸ਼ਟਰ-ਸ਼ੀਸ਼ੇ ਤੋੜ ਕੇ ਪਾਇਆ ਕਾਬੂ
ਇੱਕ ਹੋਰ ਮਾਮਲੇ ਵਿੱਚ ਥਾਣਾ ਸਿਟੀ-1 ਅਬੋਹਰ ਦੇ ਐਸ.ਐਚ.ਓ ਇੰਸਪੈਕਟਰ ਸੰਜੀਵ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਮੁਖਬਰ ਦੀ ਇਤਲਾਹ ‘ਤੇ ਹੈੱਡ ਕਾਂਸਟੇਬਲ ਹਰਸ਼ਦੀਪ ਸਿੰਘ ਨੇ ਗਲੀ ਨੰਬਰ 4, ਸੀਡ ਫਾਰਮ ਪੱਕਾ ਦੇ ਰਹਿਣ ਵਾਲੇ ਮੁਖਤਿਆਰ ਸਿੰਘ ਪੁੱਤਰ ਗੱਜਣ ਸਿੰਘ ਨੂੰ ਕਾਬੂ ਕੀਤਾ। ਉਸ ਕੋਲੋਂ 25.180 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਇਆ। ਉਸ ਨੂੰ ਗ੍ਰਿਫਤਾਰ ਕਰਕੇ ਥਾਣਾ ਸਿਟੀ-1 ਅਬੋਹਰ ਵਿਖੇ ਆਬਕਾਰੀ ਐਕਟ ਦੀ ਧਾਰਾ 61/1/14 ਤਹਿਤ ਮੁਕੱਦਮਾ ਨੰ: 128 ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: