ਦੇਸ਼ ਭਰ ਵਿੱਚ ਮੁਸਲਿਮ ਭਾਈਚਾਰਾ ਅੱਜ ਬਕਰੀਦ ਦਾ ਤਿਉਹਾਰ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਈਦ-ਉਲ-ਅਦਾ ਦੀ ਵਧਾਈ ਦਿੱਤੀ ਹੈ। ਉਨ੍ਹਾਂ ਇਸ ਮੌਕੇ ਸਾਰਿਆਂ ਨੂੰ ਵਧਾਈ ਦਿੰਦਿਆਂ ਸਮਾਜ ਵਿੱਚ ਏਕਤਾ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਲਿਖਿਆ, ਈਦ-ਉਲ-ਅਦਾ ਮੁਬਾਰਕ। ਇਹ ਦਿਨ ਸਾਰਿਆਂ ਲਈ ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ। ਈਦ ਮੁਬਾਰਕ!
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
ਦੱਸ ਦੇਈਏ ਇਸ ਨੂੰ ਬਕਰਾ-ਈਦ ਜਾਂ ਬਕਰੀਦ ਵੀ ਕਿਹਾ ਜਾਂਦਾ ਹੈ। ਇਹ ਹਿਜਰੀ ਕੈਲੰਡਰ ਦੇ 12ਵੇਂ ਮਹੀਨੇ ਦੇ 10ਵੇਂ ਦਿਨ ਮਨਾਇਆ ਜਾਂਦਾ ਹੈ। ਇਸ ਵਾਰ ਇਹ ਤਿਉਹਾਰ ਵੀਰਵਾਰ (29 ਜੂਨ) ਨੂੰ ਮਨਾਇਆ ਜਾ ਰਿਹਾ ਹੈ।