ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਫ਼ਰੀਦਕੋਟ ਦੇ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ। ਹਸਪਤਾਲ ਦੇ ਨਿਰੀਖਣ ਦੌਰਾਨ ਉਨ੍ਹਾਂ ਵੱਖ-ਵੱਖ ਵਾਰਡਾਂ ਅਤੇ ਸਾਧਨਾਂ ਨੂੰ ਦੇਖ ਕੇ ਤਸੱਲੀ ਪ੍ਰਗਟਾਈ। ਇਸ ਦੌਰਾਨ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ‘ਚੋਂ ਡਾਕਟਰਾਂ ਦੀ ਵੱਡੀ ਪੱਧਰ ‘ਤੇ ਭਰਤੀ ਕੀਤੀ ਗਈ ਹੈ। 1 ਜੁਲਾਈ ਤੋਂ ਉਨ੍ਹਾਂ ਦੀ ਤਾਇਨਾਤੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਲੋੜ ਅਨੁਸਾਰ ਕੀਤੀ ਜਾ ਰਹੀ ਹੈ। ਇਸ ਨਾਲ ਸਿਹਤ ਸੁਵਿਧਾਵਾਂ ਖਾਸ ਕਰਕੇ ਐਮਰਜੈਂਸੀ ਸੇਵਾਵਾਂ ਵਿੱਚ ਸੁਧਾਰ ਦਿਖਾਈ ਦੇਵੇਗਾ।
ਮੰਤਰੀ ਨੇ ਕਿਹਾ ਕਿ ਬਠਿੰਡਾ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਦੇ ਸਿਵਲ ਹਸਪਤਾਲ ਦਾ ਨਿਰੀਖਣ ਕੀਤਾ ਗਿਆ ਹੈ ਅਤੇ ਉੱਥੇ ਦੀਆਂ ਸੈਕੰਡਰੀ ਲੋੜਾਂ ਨੂੰ ਦੇਖਿਆ ਗਿਆ ਹੈ, ਤਾਂ ਜੋ ਇਸ ਵਿੱਚ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮਾਹਿਰ ਡਾਕਟਰਾਂ ਦੀ ਘਾਟ ਹੈ, ਉਨ੍ਹਾਂ ਵਿੱਚ IMA ਨਾਲ ਗੱਲਬਾਤ ਚੱਲ ਰਹੀ ਹੈ, ਤਾਂ ਜੋ ਪ੍ਰਾਈਵੇਟ ਡਾਕਟਰਾਂ ਨੂੰ ਨਿਯੁਕਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਮਾਡਲ ਨੂੰ ਹੋਰ ਹਸਪਤਾਲਾਂ ਵਿੱਚ ਲਾਗੂ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਕਮੀਆਂ ਨੂੰ ਦੂਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਬਠਿੰਡਾ SSP ਵੱਲੋਂ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਣ ਲਈ ਲੋਕਾਂ ਨੂੰ ਸਹਿਯੋਗ ਦੀ ਅਪੀਲ, ਹੈਲਪਲਾਈਨ ਨੰਬਰ ਕੀਤਾ ਜਾਰੀ
ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਛੱਡ ਕੇ ਕਈ ਮਾਹਿਰ ਡਾਕਟਰ ਬਠਿੰਡਾ ਏਮਜ਼ ਵਿੱਚ ਚਲੇ ਗਏ ਹਨ, ਜਿਸ ਕਾਰਨ ਅਸਾਮੀਆਂ ਖਾਲੀ ਹੋ ਗਈਆਂ ਹਨ। ਡਾਕਟਰਾਂ ਦੀ ਘਾਟ ਬਾਰੇ ਮੰਤਰੀ ਨੇ ਕਿਹਾ ਕਿ ਉਹ ਕਿਸੇ ਨੂੰ ਨੌਕਰੀ ਲਈ ਮਜਬੂਰ ਨਹੀਂ ਕਰ ਸਕਦੇ। ਇੱਥੋਂ ਕਈ ਡਾਕਟਰ ਜ਼ਿਲ੍ਹੇ ਦੇ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਰਗੇ ਵੱਡੇ ਹਸਪਤਾਲਾਂ ਵਿੱਚ ਅਲਟਰਾਸਾਊਂਡ ਅਤੇ ਰੈਫਰਲ ਹਸਪਤਾਲਾਂ ਵਰਗੀਆਂ ਸਹੂਲਤਾਂ ਦੀ ਘਾਟ ਬਾਰੇ ਮੰਤਰੀ ਨੇ ਕਿਹਾ ਕਿ ਉਹ ਇਸ ਨੂੰ ਦੇਖਣ ਲਈ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: