ਰੂਰਲ ਡਿਵੈਲਪਮੈਂਟ ਫੰਡ (RDF) ਅਤੇ ਨੈਸ਼ਨਲ ਹੈਲਥ ਮਿਸ਼ਨ (NHM) ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਚਾਲੇ ਵਿਵਾਦ ਹੋਰ ਵਧਦਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ RDF ਅਤੇ NHM ਨੂੰ ਪੈਸੇ ਨਾ ਦੇਣ ‘ਤੇ ਹੁਣ ਪੰਜਾਬ ਸਰਕਾਰ ਆਰ-ਪਾਰ ਦੀ ਲੜਾਈ ਦੇ ਮੂਡ ‘ਚ ਨਜ਼ਰ ਆ ਰਹੀ ਹੈ। ਹੁਣ ਪੰਜਾਬ ਸਰਕਾਰ RDF ਅਤੇ NHM ਦੀ ਰਕਮ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦੀ ਤਿਆਰੀ ਕਰ ਰਹੀ ਹੈ। ਪਰ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਅਦਾਲਤ ਦੇ ਬਾਹਰ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨਾ ਚਾਹੁੰਦੇ ਹਨ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਦੌਰਾਨ ਵੀ RDF ਅਤੇ NHM ਦਾ ਪੈਸਾ ਜਾਰੀ ਨਾ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਸੀ। ਇਸ ਵਿਧਾਨ ਸਭਾ ਸੈਸ਼ਨ ਦੌਰਾਨ ਹੀ ਸੀ.ਐਮ ਮਾਨ ਵੱਲੋਂ ਕਿਹਾ ਗਿਆ ਕਿ ਜੇ ਕੇਂਦਰ ਸਰਕਾਰ ਨੇ ਪੰਜਾਬ ਦੇ ਬਕਾਇਆ ਫੰਡਾਂ ਦੀ ਅਦਾਇਗੀ ਨਾ ਕੀਤੀ ਤਾਂ ਉਹ ਸੁਪਰੀਮ ਕੋਰਟ ਤੱਕ ਪਹੁੰਚ ਕਰਨਗੇ।
ਇਸ ਦੇ ਨਾਲ ਹੀ ਮੁੱਖ ਮੰਤਰੀ ਦਫਤਰ ਦੇ ਸੂਤਰਾਂ ਦੀ ਮੰਨੀਏ ਤਾਂ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਖਿਲਾਫ ਸੁਪਰੀਮ ਕੋਰਟ ਜਾਣ ਦਾ ਫੈਸਲਾ ਲਿਆ ਹੈ। ਪਰ ਇਸ ਤੋਂ ਪਹਿਲਾਂ CM ਮਾਨ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਜਾ ਰਹੇ ਹਨ, ਜਿਸ ਲਈ ਪੀਐਮਓ ਤੋਂ ਸਮਾਂ ਮੰਗਿਆ ਗਿਆ ਹੈ। ਪਰ ਮੀਟਿੰਗ ਦਾ ਸਮਾਂ ਅਜੇ ਤੈਅ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਚੰਨੀ ਵੱਲੋਂ ਲੀਜ਼ ‘ਤੇ ਦਿੱਤੀ ਗੋਆ ਦੀ ਜ਼ਮੀਨ ਨੂੰ ਲੈ ਕੇ ਐਕਸ਼ਨ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ
ਪੰਜਾਬ ਸਰਕਾਰ ਦੇ RDF ਅਤੇ NHM ਤੋਂ ਇਲਾਵਾ ਹੋਰ ਸਕੀਮਾਂ ਲਈ ਕੇਂਦਰ ਸਰਕਾਰ ਤੋਂ 5800 ਕਰੋੜ ਰੁਪਏ ਬਕਾਇਆ ਹਨ। ਜਿਸ ਨੂੰ ਲੈ ਕੇ CM ਮਾਨ ਤੋਂ ਲੈ ਕੇ ਕਈ ਕੈਬਨਿਟ ਮੰਤਰੀਆਂ ਨੇ ਵੀ ਕਈ ਕੈਬਨਿਟ ਮੰਤਰੀਆਂ ਨਾਲ ਮੁਲਾਕਾਤ ਕੀਤੀ ਹੈ ਪਰ ਉਨ੍ਹਾਂ ਨੂੰ ਵਾਰ-ਵਾਰ ਸਿਰਫ਼ ਭਰੋਸਾ ਦਿੱਤਾ ਗਿਆ ਪਰ ਕੇਂਦਰ ਵੱਲੋਂ ਨਵੀਆਂ ਸ਼ਰਤਾਂ ਲਗਾ ਕੇ ਬਕਾਏ ਜਾਰੀ ਨਹੀਂ ਕੀਤੇ ਗਏ। ਇੰਨਾ ਹੀ ਨਹੀਂ ਇਸ ਸਬੰਧੀ ਪੰਜਾਬ ਸਰਕਾਰ ਨੂੰ ਕਈ ਪੱਤਰ ਵੀ ਲਿਖੇ ਜਾ ਚੁੱਕੇ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਬਕਾਇਆ ਰਾਸ਼ੀ ਦਾ ਭੁਗਤਾਨ ਨਹੀਂ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: