ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਸ਼ੁੱਕਰਵਾਰ ਨੂੰ ਦਿਨ ਦੀ ਸ਼ੁਰੂਆਤ ਬੱਦਲਾਂ ਨਾਲ ਹੋਈ । ਜਿਸ ਕਾਰਨ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ । ਉੱਥੇ ਹੀ ਸ਼ੁੱਕਰਵਾਰ ਨੂੰ ਦੁਆਬੇ ਵਿੱਚ ਵੀ ਮਾਨਸੂਨ ਦੀ ਬਰਸਾਤ ਦੇਖਣ ਨੂੰ ਮਿਲ ਰਹੀ ਹੈ । ਮੌਸਮ ਵਿਭਾਗ ਨੇ ਵੀ ਦੁਆਬੇ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਉੱਥੇ ਹੀ ਬੀਤੇ ਦਿਨ ਮਾਲਵੇ ਵਿੱਚ ਮੀਂਹ ਦਰਜ ਕੀਤਾ ਗਿਆ ਸੀ।
ਮੌਸਮ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਮੌਨਸੂਨ ਜੁਲਾਈ ਦੇ ਅੱਧ ਤੱਕ ਸੁਸਤ ਰਹਿਣ ਵਾਲਾ ਹੈ । ਜੁਲਾਈ ਦੇ ਪਹਿਲੇ ਹਫ਼ਤੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਬਾਰਿਸ਼ ਹੋਵੇਗੀ, ਪਰ ਆਮ ਨਾਲੋਂ ਘੱਟ ਹੋਵੇਗੀ। ਔਸਤਨ ਰੋਜ਼ਾਨਾ ਸਿਰਫ਼ 4-5 MM ਹੀ ਬਾਰਿਸ਼ ਰਿਕਾਰਡ ਕੀਤੀ ਜਾਵੇਗੀ। ਉੱਥੇ ਹੀ ਦੂਜੇ ਪਾਸੇ ਜੇਕਰ ਜੂਨ ਮਹੀਨੇ ਦੀ ਗੱਲ ਕਰੀਏ ਤਾਂ ਮਾਝੇ ਨੂੰ ਛੱਡ ਕੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਘੱਟ ਮੀਂਹ ਪਿਆ ਹੈ।
ਇਹ ਵੀ ਪੜ੍ਹੋ: ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਮੌ.ਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਗੁਰਪ੍ਰੀਤ
ਇਸ ਦੇ ਨਾਲ ਹੀ ਜੁਲਾਈ ਦੇ ਦੂਜੇ ਹਫ਼ਤੇ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ । ਜੁਲਾਈ ਦੇ ਦੂਜੇ ਹਫ਼ਤੇ ਮਾਲਵੇ ਵਿੱਚ ਔਸਤਨ 10 ਤੋਂ 30 MM ਦੇ ਵਿਚਾਲੇ ਮੀਂਹ ਦਰਜ ਕੀਤਾ ਜਾ ਰਿਹਾ ਹੈ, ਜਦੋਂ ਕਿ ਦੂਜੇ ਦੋਆਬਾ ਅਤੇ ਮਾਲਵੇ ਵਿੱਚ ਇਹ 30MM ਤੋਂ ਬਹੁਤ ਘੱਟ ਹੋਵੇਗਾ। ਯਾਨੀ ਪੰਜਾਬ ਵਿੱਚ ਮੌਨਸੂਨ ਜੁਲਾਈ ਦੇ ਅੱਧ ਤੱਕ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਫਿਲੌਰ, ਨਕੋਦਰ, ਜਲੰਧਰ, ਕਪੂਰਥਲਾ, ਨਵਾਂ ਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ, ਭੁਲੱਥ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇੱਥੇ ਮੀਂਹ ਦੇ ਨਾਲ ਹੀ 30 ਕਿ.ਮੀ. ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ ਇਸ ਦੇ ਨਾਲ ਹੀ ਮਾਝੇ ਵਿੱਚ ਸ਼ਾਮ ਤੱਕ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਪਟਿਆਲਾ ਵਿੱਚ 31MM, ਲੁਧਿਆਣਾ ਵਿੱਚ 9.4MM, ਫਤਿਹਗੜ੍ਹ ਸਾਹਿਬ ਵਿੱਚ 7MM ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਸਵੇਰ ਵੇਲੇ ਬੱਦਲ ਛਾਏ ਰਹਿਣ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਔਸਤਨ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -: