ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ੁੱਕਰਵਾਰ ਨੂੰ ਟਰਾਂਸਪੋਰਟ ਵਿਭਾਗ ਦੀ ਬੈਠਕ ਵਿੱਚ ਰਾਹਤ ਭਰਾ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਹਰ ਮਹੀਨੇ ਨਿਜੀ ਆਪ੍ਰੇਟਰਾਂ ਨੂੰ ਟੈਕਸ ਭਰਨ ਲਈ 4 ਦਿਨ ਦੀ ਛੋਟ ਦਿੱਤੀ ਜਾਂਦੀ ਹੈ। ਅੱਜ ਵਿਭਾਗ ਦੇ ਅਧਿਕਾਰੀਆਂ ਨਾਲ ਚਰਚਾ ਤੋਂ ਬਾਅਦ ਇਸ ਛੋਟ ਨੂੰ 2 ਹੋਰ ਦਿਨ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਹਰ ਮਹੀਨੇ ਆਪ੍ਰੇਟਰਾਂ ਨੂੰ 6 ਦਿਨ ਦੀ ਛੋਟ ਦਿੱਤੀ ਜਾਵੇਗੀ। ਸੀ.ਐੱਮ. ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੀ ਫਾਇਦਾ ਹੋਵੇਗਾ।
ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟਰਾਂਸਪੋਰਟਰਾਂ ਨੂੰ ਸਿਰਫ਼ ਚਾਰ ਦਿਨ ਦਾ ਸਮਾਂ ਮਿਲਣ ਕਾਰਨ ਟੈਕਸ ਭਰਨ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ ਟੈਕਸ ਭਰਨ ਦੀ ਗਿਣਤੀ ਮੌਜੂਦਾ ਚਾਰ ਦਿਨਾਂ ਤੋਂ ਵਧਾ ਕੇ ਛੇ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ICC World Cup 2023 : ਮੋਹਾਲੀ ‘ਚ ਮੈਚ ਨਾ ਹੋਣ ਨੂੰ ਲੈ ਕੇ ਮੰਤਰੀ ਮੀਤ ਹੇਅਰ ਨੇ BCCI ਨੂੰ ਲਿਖੀ ਚਿੱਠੀ
ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੇ ਸਟੇਜ ਕੈਰੇਜ਼ ਅਪਰੇਟਰਾਂ ਲੰਬੇ ਸਮੇਂ ਤੋਂ ਇਹ ਮੰਗ ਕਰ ਰਹੇ ਸਨ ਕਿ ਟੈਕਸ ਛੋਟ ਦੇ ਦਿਨ ਵਧਾ ਕੇ 6 ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇੱਛਾ ਮੁਤਾਬਕ ਕੰਮ ਕਰਨ ਵਾਲੀ ਸੂਬਾ ਸਰਕਾਰ ਨੇ ਟਰਾਂਸਪੋਰਟਰਾਂ ਦੀ ਇਹ ਮੰਗ ਮੰਨ ਲਈ ਹੈ। ਸੀ.ਐੱਮ. ਮਾਨ ਨੇ ਕਿਹਾ ਕਿ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਛੋਟ ਦਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੂਰੀ ਤਰ੍ਹਾਂ ਲੋਕਾਂ ਦੇ ਫੀਡਬੈਕ ‘ਤੇ ਕੰਮ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸਰਕਾਰ ਦੇ ਹਰ ਕਦਮ ਦਾ ਲਾਭ ਉਠਾ ਸਕਣ।
ਵੀਡੀਓ ਲਈ ਕਲਿੱਕ ਕਰੋ -: