ਓਡੀਸ਼ਾ ਵਿੱਚ ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਦੱਖਣੀ ਪੂਰਬੀ ਰੇਲਵੇ ਦੀ ਜਨਰਲ ਮੈਨੇਜਰ ਅਰਚਨਾ ਜੋਸ਼ੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਅਨਿਲ ਕੁਮਾਰ ਮਿਸ਼ਰਾ ਦੀ ਦੱਖਣੀ ਪੂਰਬੀ ਰੇਲਵੇ ਦੇ ਨਵੇਂ ਜਨਰਲ ਮੈਨੇਜਰ ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਅਰਚਨਾ ਜੋਸ਼ੀ ਨੂੰ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੂੰ ਕਰਨਾਟਕ ਦੇ ਯੇਲਾਹੰਕਾ ਵਿਖੇ ਰੇਲ ਵ੍ਹੀਲ ਫੈਕਟਰੀ ਦਾ ਜਨਰਲ ਮੈਨੇਜਰ ਬਣਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
ਓਡੀਸ਼ਾ ਦੇ ਬਾਲਾਸੋਰ ਵਿੱਚ 2 ਜੂਨ ਨੂੰ ਇੱਕ ਭਿਆਨਕ ਰੇਲ ਹਾ.ਦਸਾ ਵਾਪਰਿਆ। ਇਸ ਹਾਦਸੇ ਕਾਰਨ 291 ਲੋਕਾਂ ਦੀ ਜਾਨ ਚਲੀ ਗਈ ਅਤੇ ਇੱਕ ਹਜ਼ਾਰ ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਬਹਾਨਾਗਾ ਬਾਜ਼ਾਰ ਸਟੇਸ਼ਨ ਨੇੜੇ ਵਾਪਰਿਆ। ਸ਼ਾਮ ਕਰੀਬ 7 ਵਜੇ ਕੋਰੋਮੰਡਲ ਐਕਸਪ੍ਰੈੱਸ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਈ, ਜਿਸ ਕਾਰਨ ਇਸ ਦੇ ਜ਼ਿਆਦਾਤਰ ਡੱਬੇ ਪਟੜੀ ਤੋਂ ਉਤਰ ਗਏ। ਉਸੇ ਸਮੇਂ ਉਥੋਂ ਬੈਂਗਲੁਰੂ-ਹਾਵੜਾ ਐਕਸਪ੍ਰੈਸ ਲੰਘ ਰਹੀ ਸੀ। ਕੋਰੋਮੰਡਲ ਐਕਸਪ੍ਰੈਸ ਦੇ ਕੁਝ ਡੱਬੇ ਬੈਂਗਲੁਰੂ ਹਾਵੜਾ ਐਕਸਪ੍ਰੈਸ ਦੇ ਪਿਛਲੇ ਡੱਬਿਆਂ ‘ਤੇ ਪਲਟ ਗਏ।