ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਕਸਬਾ ਕੋਟਕਪੂਰਾ ਦੇ ਵਾਸੀਆਂ ਨੂੰ ਹੁਣ ਬਿਜਲੀ ਦੇ ਕੱਟਾਂ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਨੀਵਾਰ ਨੂੰ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਜਲੀ ਕੱਟਾਂ ਤੋਂ ਰਾਹਤ ਦੇਣ ਲਈ ਬਣਾਏ ਗਏ ਅਮਨ ਨਗਰ ਅਤੇ ਗੁਰੂ ਤੇਗ ਬਹਾਦਰ ਨਗਰ ਵਿਖੇ ਦੋ 11 ਕੇਵੀ ਸਬ-ਸਟੇਸ਼ਨਾਂ ਦਾ ਉਦਘਾਟਨ ਕੀਤਾ। ਇਨ੍ਹਾਂ ਫੀਡਰਾਂ ਦੀ ਉਸਾਰੀ ’ਤੇ ਕਰੀਬ 35.95 ਲੱਖ ਰੁਪਏ ਖਰਚ ਕੀਤੇ ਗਏ ਹਨ।
ਗਰਮੀਆਂ ਵਿੱਚ ਬਿਜਲੀ ਦੀ ਮੰਗ ਵਧਣ ਕਾਰਨ ਦੇਵੀਵਾਲਾ ਰੋਡ ਸਥਿਤ 132 ਕੇਵੀ ਸਬ-ਸਟੇਸ਼ਨ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੁੰਦੀ ਸੀ ਪਰ ਹੁਣ ਉਪਰੋਕਤ ਦੋਵੇਂ ਸਬ-ਸਟੇਸ਼ਨ ਚੱਲਣ ਨਾਲ ਲੋਕਾਂ ਨੂੰ ਬਿਜਲੀ ਦੇ ਕੱਟਾਂ ਤੋਂ ਰਾਹਤ ਮਿਲੇਗੀ। ਸ਼ਹਿਰ ਦੇ ਅਮਨ ਨਗਰ ਮੋਗਾ ਰੋਡ, ਨਾਨਕ ਨਗਰ, ਬਾਬਾ ਜੋਧ ਸ਼ਹੀਦ ਰੋਡ, ਗੁਰੂ ਤੇਗ ਬਹਾਦਰ ਨਗਰ, ਜੈਤੋ ਰੋਡ, ਗੁਰੂ ਅਮਰਦਾਸ ਜੀ ਨਗਰ, ਡੇਰਾ ਫਾਰਮ ਵਾਲਾ ਅਤੇ ਪਟਵਾਰੀਆਂ ਮੁਹੱਲਾ ਆਦਿ ਦੇ ਵਸਨੀਕਾਂ ਨੂੰ ਰਾਹਤ ਮਿਲੇਗੀ।
ਇਹ ਵੀ ਪੜ੍ਹੋ : ਕਰਜ਼ਾ ਚੁਕਾਉਣ ਲਈ ਸਮਗਲਰ ਬਣੇ ਪਤੀ-ਪਤਨੀ, ਪੁਲਿਸ ਨੇ 103 ਗ੍ਰਾਮ ਹੈਰੋਇਨ ਸਣੇ ਕੀਤਾ ਕਾਬੂ
ਬਿਜਲੀ ਘਰ ਦੇ ਉਦਘਾਟਨ ਮੌਕੇ ਕੁਲਤਾਰ ਸਿੰਘ ਸੰਧਵਾਂ ਦੇ ਨਾਲ ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਅਮਨਦੀਪ ਸਿੰਘ ਸੰਧੂ, ਮਨਦੀਪ ਸਿੰਘ ਮੌਂਗਾ, PSPCL ਡਵੀਜ਼ਨ ਫਰੀਦਕੋਟ ਨਿਗਰਾਨ ਇੰਜੀਨੀਅਰ ਸੰਦੀਪ ਗਰਗ, ਜਗਤਾਰ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ। ਸਪੀਕਰ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਅਤੇ ਸੇਵਾਵਾਂ ਪ੍ਰਦਾਨ ਕਰਨ ਲਈ ਕੰਮ ਕਰ ਰਹੀ ਹੈ। ਇਸ ਤਹਿਤ ਲੋਕਾਂ ਦੀ ਜੋ ਵੀ ਮੰਗ ਹੈ, ਉਸ ਨੂੰ ਪੂਰਾ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: