ਮਨੋਰੰਜਨ ਜਗਤ ਤੋਂ ਇਕ ਵਾਰ ਫਿਰ ਦਿਲ ਦਹਿਲਾ ਦੇਣ ਵਾਲੀ ਖਬਰ ਆ ਰਹੀ ਹੈ। ਪੰਜਾਬੀ ਲੋਕ ਗਾਇਕ ਰਣਜੀਤ ਸਿੱਧੂ ਨੇ ਖੁਦਕੁਸ਼ੀ ਕਰ ਲਈ ਹੈ। ਇਸ ਖਬਰ ਤੋਂ ਬਾਅਦ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ। ਗਾਇਕ ਦੀ ਲਾਸ਼ ਸ਼ੁੱਕਰਵਾਰ (30 ਜੂਨ) ਨੂੰ ਰੇਲਵੇ ਟਰੈਕ ਨੇੜਿਓਂ ਬਰਾਮਦ ਹੋਈ ਸੀ। ਜਦੋਂ ਜਾਂਚ ਸ਼ੁਰੂ ਹੋਈ ਤਾਂ ਪਤਾ ਲੱਗਾ ਕਿ ਉਹ ਕੋਈ ਹੋਰ ਨਹੀਂ ਸਗੋਂ ਪੰਜਾਬੀ ਗਾਇਕ ਰਣਜੀਤ ਸਿੱਧੂ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਤੋਂ ਬਾਅਦ ਨਾ ਸਿਰਫ ਪਰਿਵਾਰ ਬਲਕਿ ਪ੍ਰਸ਼ੰਸਕ ਵੀ ਦੁਖੀ ਹਨ।
ਰਣਜੀਤ ਸਿੱਧੂ ਸੁਨਾਮ ‘ਚ ਰਹਿ ਰਹੇ ਸਨ। ਸ਼ੁੱਕਰਵਾਰ ਰਾਤ ਰੇਲਵੇ ਟ੍ਰੈਕ ਦੇ ਕੋਲ ਇੱਕ ਲਾਸ਼ ਮਿਲੀ ਸੀਰਣਜੀਤ ਸਿੱਧੂ ਦੀ ਮੌਤ ਦੇ ਮਾਮਲੇ ਵਿੱਚ ਜੀਆਰਪੀ ਦੇ ਐਸਆਈ ਜਗਵਿੰਦਰ ਸਿੰਗ ਤੇ ਨਰਦੇਵ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ।
ਸਿੰਗਰ ਦੀ ਮੌਤ ਤੋਂ ਬਾਅਦ ਹੁਣ ਰਣਜੀਤ ਸਿੱਧੂ ਦੀ ਪਤਨੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਗਾਇਕ ਦੀ ਪਤਨੀ ਦਾ ਦੋਸ਼ ਹੈ ਕਿ ਕੁਝ ਸਮਾਂ ਪਹਿਲਾਂ ਰਣਜੀਤ ਨੇ ਉਸ ਦੀ ਲੜਕੀ ਦਾ ਵਿਆਹ ਕੀਤਾ ਸੀ, ਜਿਸ ਤੋਂ ਬਾਅਦ ਉਸ ਦਾ ਰਿਸ਼ਤੇਦਾਰਾਂ ਨਾਲ ਝਗੜਾ ਹੋ ਗਿਆ ਸੀ। ਇਸ ਝਗੜੇ ਨੂੰ ਲੈ ਕੇ ਉਹ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ। ਰਿਸ਼ਤੇਦਾਰਾਂ ਤੋਂ ਤੰਗ ਆ ਕੇ ਉਸ ਨੇ ਖੁਦਕੁਸ਼ੀ ਵਰਗਾ ਖੌਫਨਾਕ ਕਦਮ ਚੁੱਕ ਲਿਆ।
ਇਹ ਵੀ ਪੜ੍ਹੋ : ਪਟਿਆਲਾ : ਪੁੱਤ ਦੇ ਵਿਆਹ ਦੇ ਚਾਅ ਵੀ ਨਹੀਂ ਸਨ ਮੁੱਕੇ ਕਿ ਪਰਿਵਾਰ ਨਾਲ ਵਾਪਰ ਗਿਆ ਵੱਡਾ ਭਾਣਾ
ਜੀਆਰਪੀ ਨਰਦੇਵ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੁਝ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਇਸ ਦੇ ਤਹਿਤ ਕਈ ਲੋਕਾਂ ‘ਤੇ ਧਾਰਾ 306, 506, 34 ਆਈਪੀਸੀ ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: