ਚੰਡੀਗੜ੍ਹ ਵਿਚ ਹਿਮਾਚਲ ਦੀ ਹਿੱਸੇਦਾਰੀ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਨੇਤਾ ਪ੍ਰਤਾਪ ਬਾਜਵਾ ਤੋਂ ਚੰਡੀਗੜ੍ਹ ‘ਤੇ ਹਿਮਾਚਲ ਪ੍ਰਦੇਸ਼ ਸਰਕਾਰ ਦੇ ਦਾਅਵੇ ਨੂੰ ਲੈ ਕੇ ਆਪਣੀ ਪਾਰਟੀ ਦਾ ਰੁਖ ਸਪੱਸ਼ਟ ਕਰਨ ਨੂੰ ਕਿਹਾ। ਸੀਐੱਮ ਮਾਨ ਨੇ ਪ੍ਰਤੀਕਿਰਿਆ ਦਿੰਦੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿਚ ਹਿੱਸੇਦਾਰੀ ਪਾਉਣ ਦੀ ਇੱਛੁਕ ਹੈ। ਸੀਐੱਮ ਮਾਨ ਨੇ ਇਕ ਬਿਆਨ ਵਿਚ ਕਿਹਾ ਕਿ ਇਸ ਮੁੱਦੇ ‘ਤੇ ਬਾਜਵਾ ਦੀ ‘ਗਹਿਰੀ ਚੁੱਪੀ’ ਹੈਰਾਨੀਜਨਕ ਹੈ।
ਉਨ੍ਹਾਂ ਕਿਹਾ ਕਿ ਬਾਜਵਾ ਨੂੰ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਝੂਠੇ ਦਾਅਵੇ ‘ਤੇ ਆਪਣੀ ਪਾਰਟੀ ਦਾ ਰੁਖ਼ ਸਪੱਸ਼ਟ ਕਰਨਾ ਚਾਹੀਦਾ ਹੈ। ਮਾਨ ਨੇ ਬਾਜਵਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਕੁਝ ਨੇਤਾ ਦੂਜੇ ਸੂਬਿਆਂ ਵਿਚ ਸਿਆਸੀ ਫਾਇਦੇ ਲਈ ਆਪਣੇ ਸੂਬੇ ਦੇ ਹਿੱਤਾਂ ਨੂੰ ਲੈ ਕੇ ਆਪਣਾ ਰੁਖ ਬਦਲ ਦਿੰਦੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਮੇਸ਼ਾ ਪੰਜਾਬ ਦਾ ਹਿੱਸਾ ਸੀ ਤੇ ਰਹੇਗਾ। ਸੂਬਾ ਸਰਕਾਰ ਪੰਜਾਬ ਤੇ ਉਸ ਦੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : ਅਮਰਨਾਥ ਯਾਤਰੀਆਂ ਨੂੰ ਫੇਕ ਰਜਿਸਟ੍ਰੇਸ਼ਨ ਸਲਿੱਪ ਵੇਚਣ ਵਾਲੇ 3 ਗ੍ਰਿਫਤਾਰ, 400 ਤੋਂ ਵੱਧ ਨਕਲੀ ਪਰਮਿਟ ਵੇਚੇ
ਦੱਸ ਦੇਈਏ ਕਿ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਚੰਡੀਗੜ੍ਹ ਵਿਚ ਹਿਮਾਚਲ ਦੀ ਹਿੱਸੇਦਾਰੀ ਨੂੰ ਲੈ ਕੇ ਪਹਿਲ ਕੀਤੀ ਹੈ। ਉਨ੍ਹਾਂ ਨੇ ਕੈਬਨਿਟ ਸਬ-ਕਮੇਟੀ ਗਠਿਤ ਕੀਤੀ ਹੈ ਜਿਸ ਵਿਚ ਉਨ੍ਹਾਂ ਨੇ ਖੇਤੀਬਾੜੀ ਮੰਤਰੀ ਚੰਦਰਕੁਮਾਰ ਇਸ ਕਮੇਟੀ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਇਸ ਤੋਂ ਇਲਾਵਾ ਉਦਯੋਗ ਮੰਤਰੀ ਹਰਸ਼ਵਰਧਨ ਚੌਹਾਨ, ਬਾਗਵਾਨੀ ਮੰਤਰੀ ਜਗਤ ਸਿੰਘ ਨੂੰ ਇਸ ਦਾ ਮੈਂਬਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਊਰਜਾ ਸਕੱਤਰ ਨੂੰ ਇਸ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: