ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਹ 20 ਜੁਲਾਈ ਤੱਕ ਲਾਗੂ ਰਹਿਣਗੇ। DC ਕੋਮਲ ਮਿੱਤਲ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। 8ਵੀਂ ਦੀਆਂ ਰੀ-ਅਪੀਅਰ ਪ੍ਰੀਖਿਆਵਾਂ ਵਿੱਚ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਧਾਰਾ 144 ਲਾਗੂ ਰਹੇਗੀ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਵੱਲੋਂ ਜਾਰੀ ਪੱਤਰ ਅਨੁਸਾਰ 4 ਜੁਲਾਈ ਤੋਂ 15 ਜੁਲਾਈ ਤੱਕ 8ਵੀਂ ਦੀਆਂ ਰੀ-ਅਪੀਅਰ ਪ੍ਰੀਖਿਆਵਾਂ ਹਨ। DC ਕੋਮਲ ਮਿੱਤਲ ਨੇ ਦੱਸਿਆ ਕਿ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ ਪ੍ਰੀਖਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਇਕੱਠੇ ਹੋ ਜਾਂਦੇ ਹਨ, ਜਿਸ ਕਾਰਨ ਅਣਸੁਖਾਵੀਂ ਘਟਨਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਕਾਰਨ ਜ਼ਿਲ੍ਹੇ ਵਿੱਚ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਧਾਰਾ 144 ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਚਲਾਇਆ ਆਪ੍ਰੇਸ਼ਨ ਵਿਜੀਲ-2, 141 ਲੋਕ ਗ੍ਰਿਫਤਾਰ, ਲੱਖਾਂ ਦੀ ਹੈਰੋਇਨ ਤੇ ਹਥਿਆਰ ਬਰਾਮਦ
ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਦਿਆਂ 1974 ਦਾ ਐਕਟ ਨੰਬਰ 2 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕੀਤੀ ਗਈ ਹੈ। ਅਜਿਹੀ ਸਥਿਤੀ ਵਿੱਚ 20 ਜੁਲਾਈ ਤੱਕ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੇ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -: