ਪੰਜਾਬ ਦੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਲਈ ਝਾੜੀਆਂ ‘ਚ ਲੁਕੇ ਹੋਏ ਸਨ। ਪਰ ਪੁਲਿਸ ਨੇ ਸਮੇਂ ਸਰ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਮਾਰੂ ਹਥਿਆਰ ਬਰਾਮਦ ਕਰ ਲਏ। ਸਾਰੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਦਾਲਤ ‘ਚ ਪੇਸ਼ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਅਦਾਲਤ ਤੋਂ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ।
ਫਿਰੋਜ਼ਪੁਰ ਸਿਟੀ ਥਾਣੇ ਦੇ ASI ਅਜਮੇਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਖਾਈ ਰੋਡ ’ਤੇ ਪੈਟਰੋਲ ਪੰਪ ਨੇੜੇ ਮੌਜੂਦ ਸਨ। ਉਦੋਂ ਮੁਖਬਰ ਨੇ ਉਨ੍ਹਾਂ ਨੂੰ ਇਤਲਾਹ ਦਿੱਤੀ ਕਿ ਭਗਵਾਨ ਦਾਸ, ਰੋਹਿਤ, ਦਲਵਿੰਦਰ ਸਿੰਘ, ਕਰਨ ਅਤੇ ਕਾਰਜ਼ ਵਾਸੀ ਫਿਰੋਜ਼ਪੁਰ ਵਿਖੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ। ਫਿਲਹਾਲ ਸਾਰੇ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਲਈ ਬਜਾਜ ਡੇਅਰੀ ਨੇੜੇ ਝਾੜੀਆਂ ਵਿੱਚ ਲੁਕੇ ਹੋਏ ਹਨ।
ਇਹ ਵੀ ਪੜ੍ਹੋ : ਜਲੰਧਰ ਦੇ ਉਦਯੋਗਪਤੀ ਦੀ ਪਤਨੀ ਨਾਲ ਠੱਗੀ, 401 ਡਾਇਲ ਕਰਵਾ ਕੇ ਹੈਕ ਕੀਤਾ ਮੇਲ-Whatsapp ਤੇ ਬੈਂਕ ਖਾਤਾ
ਸੂਚਨਾ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਨੇ ਸਾਰੇ ਦੋਸ਼ੀਆਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਕੋਲੋਂ ਦੋ ਕੈਂਚੀਆਂ, ਦੋ ਰਾਡਾਂ ਅਤੇ ਦੋ ਨੰਬਰੀ ਮੋਟਰਸਾਈਕਲ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਸਾਰੇ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਮੁਲਜ਼ਮਾਂ ਵੱਲੋਂ ਹੁਣ ਤੱਕ ਕਿਹੜੀਆਂ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: