ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਨ ਫਰਾਂਸਿਸਕੋ ਸਥਿਤ ਭਾਰਤੀ ਦੂਤਾਵਾਸ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਇਸ ਕਾਰੇ ਦੀ ਨਿੰਦਾ ਕਰਦਿਆਂ ਮਾਨ ਨੇ ਕਿਹਾ ਕਿ ਸਾਡੇ ਪੰਜਾਬੀਆਂ ਅਤੇ ਭਾਰਤੀਆਂ ਨੇ ਸਖ਼ਤ ਮਿਹਨਤ ਨਾਲ ਵਿਦੇਸ਼ਾਂ ਵਿੱਚ ਇੱਜ਼ਤ ਹਾਸਲ ਕੀਤੀ ਹੈ। ਪਰ ਕੁਝ ਲੋਕ ਹੀ ਵਾਤਾਵਰਨ ਨੂੰ ਵਿਗਾੜ ਕੇ ਪੂਰੇ ਦੇਸ਼ ਅਤੇ ਕੌਮ ਨੂੰ ਬਦਨਾਮ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਕ ਮੱਛੀ ਪੂਰੇ ਤਾਲਾਬ ਨੂੰ ਗੰਦਾ ਕਰ ਦਿੰਦੀ ਹੈ, ਇਹੋ ਹਾਲ ਇਨ੍ਹਾਂ ਕੁਝ ਲੋਕਾਂ ਦਾ ਹੈ। CM ਮਾਨ ਨੇ ਅੱਗੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਹੀਂ ਵਾਪਰਨੀਆਂ ਚਾਹੀਦੀਆਂ, ਸਾਰਿਆਂ ਨੂੰ ਇਕੱਠੇ ਰਹਿਣਾ ਚਾਹੀਦਾ ਹੈ।
ਇਹ ਵੀ ਪੜ੍ਹੋ : PM ਕਿਸਾਨ ਯੋਜਨਾ ‘ਚ ਹੋਇਆ ਵੱਡਾ ਬਦਲਾਅ, ਕਰੋੜਾਂ ਕਿਸਾਨਾਂ ‘ਤੇ ਪਏਗਾ ਅਸਰ
ਦੱਸ ਦੇਈਏ ਕਿ ਅੱਜ ਅਮਰੀਕਾ ਸਥਿਤ ਭਾਰਤੀ ਦੂਤਾਵਾਸ ‘ਤੇ ਕੁਝ ਸ਼ਰਾਰਤੀ ਤੱਤਾਂ ਵੱਲੋਂ ਤੋੜਫੋੜ ਕੀਤੀ ਗਈ। ਇਸ ਮਾਮਲੇ ਨੂੰ ਲੈ ਕੇ ਭਾਜਪਾ ਕਿਸਾਨ ਮੋਰਚਾ ਦੇ ਰਾਸ਼ਟਰੀ ਸਕੱਤਰ ਅਤੇ ਜੰਮੂ-ਕਸ਼ਮੀਰ ਦੇ ਇੰਚਾਰਜ ਸੁਖਮਿੰਦਰ ਪਾਲ ਸਿੰਘ ਗਰੇਵਾਲ ਨੇ ਵੀ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਕੱਟੜਪੰਥੀ ਨਾ ਸਿਰਫ ਸਰਕਾਰ ਦੀ ਜਾਇਦਾਦ ਨੂੰ ਨਸ਼ਟ ਕਰ ਰਹੇ ਹਨ ਸਗੋਂ ਅਮਰੀਕਾ ਵਿਚ ਮੁੱਖ ਧਾਰਾ ਦੇ ਪੰਜਾਬੀ ਭਾਈਚਾਰੇ ਲਈ ਬਣੇ ਪੁਲਾਂ ਨੂੰ ਵੀ ਸਾੜ ਰਹੇ ਹਨ। ਅਸੀਂ ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਾਵਾਸ ਵਿਚ ਅੱਗ ਲੱਗਣ ਦੀ ਘਟਨਾ ਦੀ ਸਖਤ ਨਿੰਦਾ ਕਰਦੇ ਹਾਂ। ਅਸੀਂ ਅਮਰੀਕਾ ਸਰਕਾਰ ਤੋਂ ਦੋਸ਼ੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦੇ ਹਾਂ।
ਵੀਡੀਓ ਲਈ ਕਲਿੱਕ ਕਰੋ -: