ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਕਮਿਸ਼ਨਰਾਂ ਦੀ ਕਲਾਸ ਲਗਾਈ। ਉੁਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲੋਕਾਂ ਦੇ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣੇ ਤੇ ਮੌਕੇ ‘ਤੇ ਉਨ੍ਹਾਂ ਦਾ ਹੱਲ ਵੀ ਕਰੇ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਉਨ੍ਹਾਂ ਤੋਂ ਸਰਕਾਰ ਦੀ ਜਨ-ਕਲਿਆਣਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਤੇ ਉਨ੍ਹਾਂ ਦੇ ਵਿਸਤਾਰ ਬਾਰੇ ਰਿਪੋਰਟ ਲਈ।
ਮੁੱਖ ਮੰਤਰੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਵੀ ਦਿੱਤੀ। ਉੁਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਬੈਠਕ ਕੀਤੀ ਤੇ ਪੰਜਾਬ ਸਰਕਾਰ ਦੀ ਜਨ ਕਲਿਆਣਕਾਰੀ ਯੋਜਨਾਵਾਂ ਦੀ ਸਮੀਖਿਆ ਕੀਤੀ। ਸਾਰੇ ਅਧਿਕਾਰੀਆਂ ਨੂੰ ਜਨਤਾ ਦੇ ਵਿਚ ਜਾ ਕੇ ਸਮੱਸਿਆਵਾਂ ਸੁਣਨ ਤੇਉਨ੍ਹਾਂ ਦਾ ਹੱਲ ਕਰਨ ਨੂੰ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਲੰਗਰ ਘਪਲੇ ‘ਚ ਵੱਡੀ ਕਾਰਵਾਈ, SGPC ਪ੍ਰਧਾਨ ਧਾਮੀ ਨੇ 51 ਮੁਲਾਜ਼ਮ ਕੀਤੇ ਮੁਅੱਤਲ
ਸੀਐੱਮ ਮਾਨ ਨੇ ਕਿਹਾ ਕਿ ਸੇਵਾ ਕੇਂਦਰਾਂ ਵਿਚ ਲੰਬੀਆਂ ਲਾਈਨਾਂ ਵਿਚ ਲੱਗਣ ਤੇ ਕੰਮ ਕਰਵਾਉਣ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਕਿ ਉਹ ਸੇਵਾ ਕੇਂਦਰਾਂ ਵਿਚ ਤੁਰੰਤ ਪ੍ਰਭਾਵ ਨਾਲ ਸੇਵਾਵਾਂ ਠੀਕ ਕਰਨ। ਲੋਕਾਂ ਨੂੰ ਸੇਵਾ ਕੇਂਦਰਾਂ ਵਿਚ ਆਪਣੇ ਕੰਮ ਕਰਵਾਉਣ ਵਿਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਨਾਲ ਹੀ ਉਨ੍ਹਾਂ ਨੇ ਆਮ ਆਦਮੀ ਕਲੀਨਿਕ ਤੇ ਡਰਾਈਵਿੰਗ ਲਾਇਸੈਂਸ ਬਣਾਉਣ ਵਿਚ ਆਉਣ ਵਾਲੀ ਦਿੱਕਤ ‘ਤੇ ਖਾਸ ਧਿਆਨ ਦੇਣ ਨੂੰ ਕਿਹਾ।
ਵੀਡੀਓ ਲਈ ਕਲਿੱਕ ਕਰੋ -: