ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਇੱਕ ਹੋਰ ਵੱਡੀ ਰਾਹਤ ਦੇਣ ਜਾ ਰਹੇ ਹਨ। ਮਾਨ ਸਰਕਾਰ ਅੱਜ ਬੁੱਧਵਾਰ ਨੂੰ ਮੋਗਾ-ਕੋਟਕਪੂਰਾ ਰੋਡ ‘ਤੇ ਸਿੰਘਾਂਵਾਲਾ ਟੋਲ ਪਲਾਜ਼ਾ ਬੰਦ ਕਰੇਗੀ। ਇਹ ਦਸਵਾਂ ਟੋਲ ਪਲਾਜ਼ਾ ਹੋਵੇਗਾ, ਜਿਸ ਨੂੰ ਪੰਜਾਬ ਸਰਕਾਰ ਬੰਦ ਕਰਨ ਜਾ ਰਹੀ ਹੈ।
ਇਸ ਟੋਲ ਪਲਾਜ਼ਾ ਦੇ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ 4.50 ਲੱਖ ਰੁਪਏ ਦੀ ਬੱਚਤ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਮੌਜੂਦ ਰਹਿਣਗੇ।
ਮੁੱਖ ਮੰਤਰੀ ਨੇ ਬੀਤੇ ਦਿਨ ਟਵੀਟ ਕਰਕੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਲਿਖਿਆ ਕਿ ਸੂਬੇ ਦੀਆਂ ਕਈ ਵੱਡੀਆਂ ਸੜਕਾਂ ‘ਤੇ ਟੋਲ ਪਲਾਜ਼ੇ ਬਣਾਏ ਗਏ ਹਨ, ਜਿਸ ਕਾਰਨ ਲੋਕਾਂ ਨੂੰ ਨਿੱਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਥਾਵਾਂ ‘ਤੇ ਇਸ ਦੇ ਖਿਲਾਫ ਪ੍ਰਦਰਸ਼ਨ ਵੀ ਹੋਏ ਹਨ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਟੋਲ ਪਲਾਜ਼ਾ ਹਟਾਉਣ ਦਾ ਕੰਮ ਸ਼ੁਰੂ ਕੀਤਾ।
ਇਸ ਸਬੰਧੀ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਵੀ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਸੀ ਕਿ ਭਾਵੇਂ ਟੋਲ ਪਲਾਜ਼ਾ 21 ਜੁਲਾਈ ਨੂੰ ਬੰਦ ਹੋ ਰਿਹਾ ਸੀ ਪਰ ਸਰਕਾਰ ਇਸ ਨੂੰ ਸਮੇਂ ਤੋਂ ਪਹਿਲਾਂ ਹੀ ਬੰਦ ਕਰਵਾਉਣ ਜਾ ਰਹੀ ਹੈ।
ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਜਿਸ ਕੰਪਨੀ ਨੂੰ ਟੋਲ ਦਾ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ, ਉਸ ਨੇ ਕਈ ਮੌਕਿਆਂ ‘ਤੇ ਨਿਯਮਾਂ ਦੀ ਉਲੰਘਣਾ ਕੀਤੀ ਸੀ ਅਤੇ ਨਤੀਜੇ ਵਜੋਂ ਪਲਾਜ਼ਾ ‘ਤੇ ਟੋਲ ਵਸੂਲਣ ਦੀ ਉਨ੍ਹਾਂ ਦੀ ਅਰਜ਼ੀ ਨੂੰ ਰੱਦ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਭਾਰਤ 9ਵੀਂ ਵਾਰ ਬਣਿਆ SAFF ਚੈਂਪੀਅਨ, ਮੰਤਰੀ ਮੀਤ ਹੇਅਰ ਨੇ ਫੁਟਬਾਲ ਟੀਮ ਨੂੰ ਦਿੱਤੀ ਵਧਾਈ
ਪਿਛਲੇ ਕੁਝ ਮਹੀਨਿਆਂ ਤੋਂ ਭਗਵੰਤ ਮਾਨ ਨੇ ਮਾਜਰੀ, ਨੰਗਲ ਸ਼ਹੀਦਾਂ ਅਤੇ ਮਾਨਗੜ੍ਹ ਦੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦਾ ਐਲਾਨ ਵੀ ਕੀਤਾ ਸੀ। ਪਿਛਲੇ ਸਾਲ ਦਸੰਬਰ ਮਹੀਨੇ ਵਿੱਚ ਉਨ੍ਹਾਂ ਹੁਸ਼ਿਆਰਪੁਰ-ਟਾਂਡਾ ਰੋਡ ’ਤੇ ਸਥਿਤ ਲਾਚੋਵਾਲ ਟੋਲ ਪਲਾਜ਼ਾ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: