ਸੁਪਰੀਮ ਕੋਰਟ ਨੇ ਅੱਜ ਪੰਜਾਬ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ (LIP) ਦੇ ਆਗੂ ਸਿਮਰਜੀਤ ਸਿੰਘ ਬੈਂਸ ਨੂੰ ਕਥਿਤ ਜਬਰ ਜਨਾਹ ਅਤੇ ਜਿਣਸੀ ਸ਼ੋਸ਼ਣ ਮਾਮਲੇ ‘ਚ ਮਿਲੀ ਜ਼ਮਾਨਤ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਵਿਰੁੱਧ 2021 ਵਿੱਚ ਲੁਧਿਆਣਾ ਵਿੱਚ ਕੇਸ ਦਰਜ ਕੀਤਾ ਗਿਆ ਸੀ।
ਜਸਟਿਸ ਏਐੱਸ ਬੋਪੰਨਾ ਤੇ ਜਸਟਿਸ ਐੱਮਐੱਮ ਸੁੰਦਰੇਸ਼ ਦੀ ਬੈਂਚ ਨੇ ਕਥਿਤ ਪੀੜਤਾ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਆਲੋਂ 25 ਜਨਵਰੀ ਨੂੰ ਦਿੱਤੀ ਗਈ ਜ਼ਮਾਨਤ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
ਕਥਿਤ ਪੀੜਤਾ ਵੱਲੋਂ ਪੇਸ਼ ਵਕੀਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਸੀਆਰਪੀਸੀ ਦੀ ਧਾਰਾ 161 ਤਹਿਤ ਦਰਜ ਕੀਤੇ ਗਏ ਬਿਆਨ ‘ਤੇ ਭਰੋਸਾ ਕੀਤਾ ਹੈ ਪਰ ਤੱਥ ਇਹ ਹੈ ਕਿ ਅਜਿਹਾ ਕੋਈ ਬਿਆਨ ਨਹੀਂ ਹੈ। ਉੁਨ੍ਹਾਂ ਕਿਹਾ ਕਿ ਮੁਲਜ਼ਮ ਇਕ ਪ੍ਰਭਾਵਸ਼ਾਲੀ ਵਿਅਕਤੀ ਹੈ ਤੇ ਜ਼ਮਾਨਤ ਦਿੱਤੇ ਜਾਣ ਤੋਂ ਕਥਿਤ ਪੀੜਤਾ ਦੀ ਆਜ਼ਾਦੀ ਪ੍ਰਭਾਵਿਤ ਹੋ ਰਹੀ ਹੈ।
ਇਹ ਵੀ ਪੜ੍ਹੋ : ਮਹਾਰਾਸ਼ਟਰ ਦੇ ਸੋਲਾਪੁਰ ‘ਚ ਕੱਪੜਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, 3 ਮਜ਼ਦੂਰਾਂ ਦੀ ਮੌ.ਤ
ਮਹਿਲਾ ਦੇ ਵਕੀਲ ਨੇ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਵਿੱਚ ਇਹ ਦੱਸਿਆ ਗਿਆ ਹੈ ਕਿ ਮੇਰੇ ਅਤੇ ਮੇਰੇ ਪਰਿਵਾਰਕ ਮੈਂਬਰਾਂ ਦੇ ਖਿਲਾਫ ਕਈ ਮਾਮਲੇ ਦਰਜ ਕੀਤੇ ਗਏ ਹਨ। ਰਿਪੋਰਟਾਂ ਹਨ ਕਿ ਵੱਖ-ਵੱਖ ਥਾਣਿਆਂ ਦੇ ਤਹਿਤ ਦਰਜ ਸਾਰੇ ਮਾਮਲੇ ਝੂਠੇ ਹਨ।
ਵੀਡੀਓ ਲਈ ਕਲਿੱਕ ਕਰੋ -: