ਫਿਰੋਜ਼ਪੁਰ ਵਿਚ ਬਤੌਰ ਕਾਂਸਟੇਬਲ ਤਾਇਨਾਤ ਹਰਭਜਨ ਸਿੰਘ ਸੁਸਾਈਡ ਮਾਮਲੇ ਵਿਚ ਪੌਣੇ ਦੋ ਸਾਲ ਬਾਅਦ ਫਰੀਦਕੋਟ ਸਦਰ ਥਾਣਾ ਪੁਲਿਸ ਵੱਲੋਂ 7 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਮੁਲਾਜ਼ਮ ਨੇ 2021 ਵਿਚ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਸੀ। ਇਸ ਮਾਮਲੇ ਵਿਚ ਮ੍ਰਿਤਕ ਦੀ ਮਾਂ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ 7 ਲੋਕਾਂ ‘ਤੇ ਆਤਮਹੱਤਿਆ ਕਰਨ ਲਈ ਮਜਬੂਰ ਕਰਨ ਦਾ ਦੋਸ਼ ਲਗਾਇਆ ਸੀ।
ਫਰੀਦਕੋਟ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਮ੍ਰਿਤਕ ਹਰਭਜਨ ਸਿੰਘ ਦੀ ਮਾਂ ਸਿਮਰਨਜੀਤ ਕੌਰ ਨੇ 8 ਦਸੰਬਰ 2022 ਨੂੰ ਸ਼ਿਕਾਇਤ ਦਿੱਤੀ ਸੀ ਜਿਸ ਵਿਚ ਦੱਸਿਆ ਸੀ ਕਿ ਬੇਟੇ ਦੀ ਜਾਣ-ਪਛਾਣ ਗੁਰਪ੍ਰੀਤ ਸਿੰਘ ਵਾਸੀ ਕੋਟਕਪੂਰਾ ਫਰੀਦਕੋਟ ਦੇ ਨਾਲ ਸੀ। ਗੁਰਪ੍ਰੀਤ ਸਿੰਘ ਆਪਣੇ ਸਾਥੀਆਂ ਸਰਵਜੀਤ ਸਿੰਘ, ਅਨੂਬਾਲਾ, ਜੈਬੀਰ ਸਿੰਘ, ਪੰਕਜ ਖੋਖਰ ਤੇ ਤਰਸੇਮ ਸਿੰਘ ਨਾਲ ਮਿਲ ਕੇ ਲੜਕੇ-ਲੜਕੀਆਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦਾ ਸੀ।
ਗੁਰਪ੍ਰੀਤ ਸਿੰਘ ਨੇ ਬੇਟੇ ਨੂੰ ਕਿਹਾ ਕਿ ਜੇਕਰ ਕੋਈ ਵਿਦੇਸ਼ ਜਾਣਾ ਚਾਹੁੰਦਾ ਹੈ ਤਾਂ ਦੱਸ ਦੇਣਾ। ਬੇਟੇ ਦਾ ਜਾਣ ਕੇ ਸ੍ਰੀ ਮੁਕਤਸਰ ਸਾਹਿਬ ਵਾਸੀ ਅਮਰਿੰਦਰ ਸਿੰਘ ਵਿਦੇਸ਼ ਜਾਣਾ ਚਾਹੁੰਦਾ ਸੀ। ਪੁੱਤਰ ਨੇ ਗੁਰਪ੍ਰੀਤ ਸਿੰਘ ਤੇ ਹੋਰ ਮੁਲਜ਼ਮਾਂ ਦੇ ਨਾਲ ਅਮਰਿੰਦਰ ਸਿੰਘ ਨੂੰ ਮਿਲਵਾ ਦਿੱਤਾ ਜਿਸ ਦੇ ਬਾਅਦ ਅਮਰਿੰਦਰ ਸਿੰਘ ਤੋਂ ਮੁਲਜ਼ਮਾਂ ਨੇ 1225051 ਰੁਪਏ ਵਿਦੇਸ਼ ਭੇਜਣ ਲਈ ਲੈ ਲਏ। ਪਰ ਅਮਰਿੰਦਰ ਵਿਦੇਸ਼ ਨਹੀਂ ਜਾ ਸਕਿਆ ਜਿਸ ਦੇ ਬਾਅਦ ਮੁਲਜ਼ਮਾਂ ਨੇ ਉਸ ਦੇ ਪੈਸੇ ਵੀ ਨਹੀਂ ਮੋਰੇ।
ਇਹ ਵੀ ਪੜ੍ਹੋ : ਅੰਬਾਲਾ ‘ਚ ਰਿਟਾਇਰ ਸੂਬੇਦਾਰ ਮੇਜਰ ਤੋਂ 32 ਲੱਖ ਦੀ ਲੁੱਟ, ਏਜੰਟ ਨੇ ਕੈਨੇਡਾ ਭੇਜਣ ਦੇ ਨਾਂ ‘ਤੇ ਠੱਗਿਆ
ਘਟਨਾ ਦੇ ਬਾਅਦ ਅਮਰਿੰਦਰ ਸਿੰਘ ਉਸ ਦੇ ਪੁੱਤਰ ਨੂੰ ਧਮਕੀਆਂ ਦੇਣ ਲੱਗਾ ਜਿਸ ਤੋਂ ਪ੍ਰੇਸ਼ਾਨ ਹੋ ਕੇ ਪੁੱਤਰ ਨੇ ਫਿਰੋਜ਼ਪੁਰ-ਫੀਦਕੋਟ ਕੋਲ ਸਥਿਤ ਪਿੰਡ ਪਿਪਲੀ ਕੋਲ 7 ਦਸੰਬਰ 2021 ਨੂੰ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਸੁਸਾਈਡ ਕਰ ਲਈ।
ਥਾਣਾ ਸਦਰ ਫਰੀਦਕੋਟ ਦੇ ਏਐੱਸਆਈ ਚਮਕੌਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਪੜਤਾਲ ਦੇ ਬਾਅਦ ਅਮਰਿੰਦਰ ਸਿੰਘ ਤੋਂ ਇਲਾਵਾ ਗੁਰਪ੍ਰੀਤ ਸਿੰਘ, ਸਰਵਜੀਤ ਸਿੰਘ, ਅਨੂਬਾਲਾ, ਜੈਬੀਰ ਸਿੰਘ, ਪੰਕਜ ਖੋਖਰ ਤੇ ਤਰਸੇਮ ਸਿੰਘ ‘ਤੇ ਆਈਪੀਸੀ ਦੀ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: