ਪੰਜਾਬ ਵਿਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਉਨ੍ਹਾਂ ਵੱਲੋਂ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ। ਅਜਿਹਾ ਹੀ ਇਕ ਹੋਰ ਇਤਿਹਾਸਕ ਫੈਸਲਾ ਸੂਬਾ ਸਰਕਾਰ ਵੱਲੋਂ ਲਿਆ ਗਿਆ ਹੈ ਜਿਸ ਤਹਿਤ ਹੁਣ ਘਰ ਬੈਠੇ ਹੀ ਪੰਜਾਬ ਵਾਸੀਆਂ ਨੂੰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਮਿਲਣਗੀਆਂ।
ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਸਬੰਧੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਹੁਣ ਲੋਕ ਆਪਣੇ ਘਰ ਬੈਠੇ ਹੀ ਹਾਸਲ ਕਰ ਸਕਣਗੇ। ਮਾਨ ਸਰਕਾਰ ਵੱਲੋਂ ਡੋਰ ਸਟੈੱਪ ਸਰਵਿਸ ਡਲਿਵਰੀ ਸਕੀਮ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਫਗਵਾੜਾ ਪੁਲਿਸ ਵੱਲੋਂ ਨਾਈਜੀਰੀਅਨ ਗ੍ਰਿਫਤਾਰ, 209 ਨਸ਼ੀਲੀਆਂ ਗੋਲੀਆਂ ਬਰਾਮਦ
ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੌਜੂਦਾ ਸਮੇਂ ਸੇਵਾਂ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ 400 ਤੋਂ ਵੱਧ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਤੇ ਇਨ੍ਹਾਂ ਸਾਰੀਆਂ ਸੇਵਾਵਾਂ ਦੀ ਡੋਰ ਸਟੈੱਪ ਡਲਿਵਰੀ ਸ਼ੁਰੂ ਕੀਤੀ ਜਾਵੇਗੀ। ਇਸ ਲਈ ਬਿਨੈਕਾਰ ਨੂੰ ਸਿਰਫ ਟੋਲ ਫ੍ਰੀ ਨੰਬਰ ‘ਤੇ ਕਾਲ ਕਰਨਾ ਹੋਵੇਗਾ ਤੇ ਇਸ ਤੋਂ ਬਾਅਦ ਹੋਮ ਵਿਜ਼ਿਟ ਬੁੱਕ ਕਰਵਾ ਕੇ ਸੂਚੀ ਵਿਚ ਸ਼ਾਮਲ ਡੋਰ ਸਟੈੱਪ ਡਲਿਵਰੀ ਦਾ ਫਾਇਦਾ ਲੈ ਸਕੇਗਾ। ਮਾਨ ਸਰਕਾਰ ਦੀ ਇਸ ਪਹਿਲਕਦਮੀ ਨਾਲ ਬਿਨੈਕਾਰ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਕੱਟਣਏ ਪੈਣਗੇ। ਇਸ ਨਾਲ ਇਕ ਤਾਂ ਸਮੇਂ ਦੀ ਬਚਤ ਹੋਵੇਗੀ ਤੇ ਨਾਲ ਹੀ ਵਿਚੋਲਿਆਂ ਦੀ ਭੂਮਿਕਾ ਵੀ ਖਤਮ ਹੋ ਜਾਵੇਗੀ। ਇਸ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਕੀਮ ਸ਼ੁਰੂ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਕਿਰਿਆ ਤੇਜ਼ ਕਰਨ ਦੀ ਦਿੱਤੀ ਹਦਾਇਤ ਦਿੱਤੀ।
ਵੀਡੀਓ ਲਈ ਕਲਿੱਕ ਕਰੋ -: