ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਚੰਡੀਗੜ੍ਹ ਵਿੱਚ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਤੋਂ ਬਾਅਦ ਉਨ੍ਹਾਂ ਅਜਿਹੀਆਂ ਸੰਭਾਵਨਾਵਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ ਕਿਹਾ ਕਿ ਸਾਡਾ ਗਠਜੋੜ ਬਸਪਾ ਨਾਲ ਹੈ। ਭਾਜਪਾ ਨਾਲ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਅਕਾਲੀ ਦਲ ਦੇ ਆਗੂ ਬਿਕਰਮਮਜੀਠੀਆ ਨੇ ਵੀ ਇਸ ਬਾਰੇ ਗੱਲ ਕਰਦਿਆਂ ਕਿਹਾ ਕਿ ਅਕਾਲੀ ਦਲ ਦਾ ਗਠਜੋੜ ਸਿਰਫ ਬਸਪਾ ਨਾਲ ਹੈ। ਬੀਜੇਪੀ ਨਾਲ ਗਠਜੋੜ ਦੀ ਚਰਚਾ ਸਿਰਫ ਮੀਡੀਆ ਵਿੱਚ ਹੈ। ਉਨ੍ਹਾਂ ਕਿਹਾ ਕਿ ਅਸੀਂ ਮੀਡੀਆ ਦੀ ਚਰਚਾ ਨੂੰ ਰੋਕ ਨਹੀਂ ਸਕਦੇ। ਸ਼੍ਰੋਮਣੀ ਅਕਾਲੀ ਦਲ ਦੀ ਹੋਈ ਕੋਰ ਕਮੇਟੀ ਦੀ ਬੈਠਕ ਨੂੰ ਲੈ ਕੇ ਲੈ ਕੇ ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਸਿਰਫ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਹੋਈ ਹੈ।
ਦੱਸ ਦੇਈਏ ਕਿ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਦੇ ਇਕੱਠੇ ਹੋਣ ਦੀ ਚਰਚਾ ਤੇਜ਼ ਹੋ ਗਈ ਸੀ। ਅਕਾਲੀ ਦਲ ਵੱਲੋਂ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਸਮੂਹ ਜ਼ਿਲ੍ਹਾ ਪ੍ਰਧਾਨਾਂ, ਹਲਕਾ ਇੰਚਾਰਜਾਂ ਅਤੇ ਸੀਨੀਅਰ ਆਗੂਆਂ ਦੀ ਮੀਟਿੰਗ ਬੁਲਾਏ ਜਾਣ ਤੋਂ ਬਾਅਦ ਇਹ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਦੋਵੇਂ ਪਾਰਟੀਆਂ ਮੁੜ ਗਠਜੋੜ ਕਰ ਲੈਣਗੀਆਂ। ਪਰ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਇਸ ਸੰਭਾਵਨਾ ਤੋਂ ਇਨਕਾਰ ਕੀਤਾ ਹੈ।
ਅਕਾਲੀ ਦਲ ਨੇ ਸਤੰਬਰ 2020 ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਜਪਾ ਨਾਲ ਗਠਜੋੜ ਤੋੜ ਦਿੱਤਾ ਸੀ। ਮੰਨਿਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਬਾਅਦ ਭਾਜਪਾ-ਅਕਾਲੀ ਗਠਜੋੜ ਲਈ ਜ਼ਮੀਨ ਤਿਆਰ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਭਿਆਨਕ ਹਾਦਸਾ, ਬੱਸ ਦੀ ਟੱਕਰ ਨਾਲ ਆਟੋ-ਇਨੋਵਾ-ਟਰੱਕ ਭਿੱੜੇ, ਇੱਕ ਦੀ ਮੌ.ਤ, 2 ਗੰਭੀਰ
ਹਰਸਿਮਰਤ ਅਤੇ ਉਨ੍ਹਾਂ ਦੇ ਪਤੀ ਸੁਖਬੀਰ ਬਾਦਲ ਹੀ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਹਨ। ਲੰਮੇ ਸਮੇਂ ਬਾਅਦ ਰਾਜ ਸਭਾ ਵਿੱਚ ਅਕਾਲੀ ਦਲ ਦਾ ਕੋਈ ਸੰਸਦ ਮੈਂਬਰ ਨਹੀਂ ਹੈ। ਹਰਸਿਮਰਤ 2014 ਤੋਂ ਮੋਦੀ ਸਰਕਾਰ ਵਿੱਚ ਫੂਡ ਪ੍ਰੋਸੈਸਿੰਗ ਮੰਤਰਾਲਾ ਸੰਭਾਲ ਰਹੀ ਸੀ, ਉਸਨੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਤੋਂ ਕਿਸਾਨਾਂ ਦੀ ਨਾਰਾਜ਼ਗੀ ਨੂੰ ਵੇਖਦਿਆਂ 2020 ਵਿੱਚ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: