ਪਟਿਆਲਾ ਪੁਲਿਸ ਨੇ ਅੱਜ ਸਵੇਰੇ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਖ਼ਿਲਾਫ਼ ਬੀਤੀ ਰਾਤ ਥਾਣਾ ਕੋਤਵਾਲੀ ਪਟਿਆਲਾ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 153-ਏ, 504 ਆਈਪੀਸੀ ਤਹਿਤ ਐਫਆਈਆਰ ਨੰਬਰ 181 ਤਹਿਤ ਕੇਸ ਦਰਜ ਕੀਤੀ ਗਈ ਸੀ।
ਪੁਲਿਸ ਮੁਤਾਬਕ ਸਿੰਗਲਾ ‘ਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਫਿਰਕੇ ਦੇ ਗਰਮ-ਖਿਆਲੀ ਆਗੂਆਂ ਵਿਰੁੱਧ ਭੜਕਾਊ ਪੋਸਟਾਂ ਪਾਉਣ ਦਾ ਦੋਸ਼ ਹੈ, ਜਿਸ ਕਾਰਨ ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਜੰਗਲੀ ਜਾਨਵਰ ਤਸਕਰ ਗਿਰੋਹ ਦਾ ਪਰਦਾਫਾਸ਼, 95 ਲੱਖ ‘ਚ ਵੇਚ ਰਹੇ ਸਨ ਟਾਈਗਰ ਦਾ ਬੱਚਾ, 2 ਕਾਬੂ
ਹਰੀਸ਼ ਸਿੰਗਲਾ ਨੂੰ ਅੱਜ ਸਵੇਰੇ 6 ਵਜੇ ਦੇ ਕਰੀਬ ਪਟਿਆਲਾ ਕੋਤਵਾਲੀ ਪੁਲਿਸ ਨੇ ਉਸ ਦੇ ਘਰੋਂ ਗ੍ਰਿਫਤਾਰ ਕੀਤਾ, ਜਿਸ ਤੋਂ ਬਾਅਦ ਸਿੰਗਲਾ ਨੂੰ ਕਰੀਬ 1 ਵਜੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਣਯੋਗ ਜੱਜ ਨੇ ਫੈਸਲਾ ਸੁਣਾਉਂਦੇ ਹੋਏ ਸਿੰਗਲਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸਿੰਗਲਾ ਦੇ ਵਕੀਲ ਦਵਿੰਦਰ ਰਾਜਪੂਤ ਮੁਤਾਬਕ ਪੁਲਿਸ ਨੇ ਸਿੰਗਲਾ ਖ਼ਿਲਾਫ਼ ਧਾਰਾ 174ਏ ਅਤੇ ਆਈਪੀਸੀ 504 ਤਹਿਤ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: