ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਥਾਣਾ ਘੱਲਖੁਰਦ ਦੀ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਇੱਕ ਕਾਰ ਵੀ ਬਰਾਮਦ ਹੋਇਆ ਹੈ। ਮੁਲਜ਼ਮਾਂ ’ਤੇ ਨੌਜਵਾਨ ਨੂੰ ਅਗਵਾ ਕਰਕੇ ਗੋਲੀ ਮਾਰ ਕੇ ਜ਼ਖ਼ਮੀ ਕਰਨ ਦਾ ਦੋਸ਼ ਹੈ। ਜਿਸਦਾ ਇਲਾਜ ਫਰੀਦਕੋਟ ਦੇ ਮੈਡੀਕਲ ਕਾਲਜ ਹਸਪਤਾਲ ਵਿੱਚ ਚੱਲ ਰਿਹਾ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਜਸਪ੍ਰੀਤ ਸਿੰਘ ਵਾਸੀ ਫਿੱਡੇ ਫ਼ਿਰੋਜ਼ਪੁਰ ਨੇ ਦੱਸਿਆ ਹੈ ਕਿ ਉਸ ਨੂੰ ਕਥਿਤ ਦੋਸ਼ੀ ਸੁਖਰਾਜ ਸਿੰਘ, ਕੁਲਬੀਰ ਸਿੰਘ, ਹੀਰਾ ਸਿੰਘ ਵਾਸੀ ਘੱਲਖੁਰਦ ਅਤੇ ਇੱਕ ਅਣਪਛਾਤੇ ਵਿਅਕਤੀ ਪਿੰਡ ਕੋਟ ਕਰੋੜ ਕਲਾ ਤੋਂ ਅਗਵਾ ਕਰਕੇ ਇਕ ਕਾਰ ਵਿਚ ਬੈਠ ਕੇ ਫਰੀਦਕੋਟ ਰੋਡ ’ਤੇ ਲੈ ਗਏ। ਜਿੱਥੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਕਾਰ ਤੋਂ ਹੇਠਾਂ ਉਤਾਰ ਕੇ ਪਿਸਤੌਲ ਨਾਲ ਗੋਲੀ ਮਾਰ ਦਿੱਤੀ, ਜੋ ਉਸ ਦੇ ਪੱਟ ‘ਤੇ ਲੱਗੀ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ 2 ਬਦਮਾਸ਼ਾਂ ਨੇ ਪੁਲਿਸ ਤੇ ਕੀਤਾ ਫਾਇਰ, ਹਨੇਰੇ ਦਾ ਫਾਇਦਾ ਚੁੱਕ ਹੋਏ ਫਰਾਰ
ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ। ਉਕਤ ਬਿਆਨਾਂ ਦੇ ਆਧਾਰ ‘ਤੇ ਥਾਣਾ ਘੱਲਖੁਰਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਘੱਲਖੁਰਦ ਦੇ ਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਦੇ ਬਿਆਨਾਂ ਦੇ ਆਧਾਰ ’ਤੇ ਸੁਖਰਾਜ ਸਿੰਘ, ਕੁਲਬੀਰ ਸਿੰਘ, ਹੀਰਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇੱਕ ਅਣਪਛਾਤਾ ਮੁਲਜ਼ਮ ਫਰਾਰ ਹੈ ਜਿਸ ਦੀ ਭਾਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: