ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਵਿਧਾਇਕ ਕੋਟਕਪੂਰਾ ਕੁਲਤਾਰ ਸਿੰਘ ਸੰਧਵਾਂ ਹਲਕੇ ਦੇ ਲੋਕ ਬਰਸਾਤੀ ਪਾਣੀ ਕਾਰਨ ਪ੍ਰੇਸ਼ਾਨੀ ਝੱਲ ਰਹੇ ਹਨ। ਐਤਵਾਰ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਡੀਸੀ ਵਿਨੀਤ ਕੁਮਾਰ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਲੋਕਾਂ ਨੂੰ ਹੋ ਰਹੀਆਂ ਪ੍ਰੇਸ਼ਾਨੀਆਂ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪਹੁੰਚੇ। ਬਰਸਾਤੀ ਪਾਣੀ ਵਿਚਕਾਰ ਆ ਕੇ ਸਮੱਸਿਆ ਦੇ ਹੱਲ ਲਈ ਅਧਿਕਾਰੀਆਂ ਨਾਲ ਗੱਲਬਾਤ ਕੀਤੀ।
ਇਹ ਵੀ ਪੜ੍ਹੋ : ਫਿਰੋਜ਼ਪੁਰ ਪੁਲਿਸ ਨੇ 3 ਬਦਮਾਸ਼ ਕੀਤੇ ਕਾਬੂ, ਦੇਸੀ ਪਿਸਤੌਲ ਤੇ ਕਾਰ ਬਰਾਮਦ
ਮੀਂਹ ਦਾ ਪਾਣੀ ਜਮ੍ਹਾਂ ਹੋਣ ਕਾਰਨ ਵੱਡੀ ਗਿਣਤੀ ਵਿੱਚ ਦੁਕਾਨਾਂ ਬੰਦ ਰਹੀਆਂ। ਬਰਸਾਤ ਰੁਕੇ ਨੂੰ 20 ਘੰਟੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਕੋਟਕਪੂਰਾ ਬੱਸ ਸਟੈਂਡ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਗਲੀਆਂ ਤੋਂ ਇਲਾਵਾ ਮੁੱਖ ਮਾਰਗ ’ਤੇ ਡੇਢ ਤੋਂ ਦੋ ਫੁੱਟ ਪਾਣੀ ਜਮ੍ਹਾਂ ਹੋ ਗਿਆ ਹੈ, ਜਿਸ ਤੋਂ ਛੋਟੇ-ਵੱਡੇ ਵਾਹਨ ਲੰਘ ਰਹੇ ਹਨ। ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਹੋਰ ਬਰਸਾਤ ਹੋਈ ਤਾਂ ਕੋਟਕਪੂਰਾ ਵਾਸੀਆਂ ਲਈ ਭਾਰੀ ਮੁਸ਼ਕਿਲ ਹੋ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: