ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਪੈਰ ਫਰੈਕਚਰ ਹੋ ਗਿਆ ਹੈ। ਉਨ੍ਹਾਂ ਨੇ ਸਰਕਾਰੀ ਹਸਪਤਾਲ ਖਰੜ ਜਾ ਕੇ ਪਲਸਤਰ ਕਰਵਾਇਆ। ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਉਨ੍ਹਾਂ ਨੇ ਇਸ ਦੀ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ ਹੈ।
ਪੋਸਟ ਵਿਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਲਿਖਿਆ ਹੈ-‘ਪੈਰ ਫਰੈਕਚਰ ਹੋਣ ਕਾਰਨ ਸਰਕਾਰੀ ਹਸਪਤਾਲ ਖਰੜ ਜਾ ਕੇ ਪਲਸਤਰ ਕਰਵਾਇਆ। ਡਾਕਟਰ ਸਾਹਿਬ ਨੇ ਕੁਝ ਦਿਨ ਬੈੱਡ ਰੈਸਟ ਦੀ ਸਲਾਹ ਦਿੱਤੀ ਹੈ।
ਹਲਕਾ ਨਿਵਾਸੀਆਂ ਨੂੰ ਕੋਈ ਫ਼ਿਕਰ ਕਰਨ ਦੀ ਲੋੜ ਨਹੀਂ ਕਿਉਂਕਿ ਮੈਂ ਹਲਕੇ ਦਾ ਦੌਰਾ ਕਰਕੇ ਪ੍ਰਸ਼ਾਸਨ ਅਤੇ ਆਪਣੀਆਂ ਟੀਮਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਵੇ।
ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ ‘ਤੇ ਸਾਰੇ ਮੰਤਰੀਆਂ, ਵਿਧਾਇਕਾਂ, ਪੁਲਿਸ ਕਮਿਸ਼ਨਰ, ਡੀਸੀ ਤੇ ਐੱਸਐਸਪੀ ਨੂੰ ਲੋਕਾਂ ਵਿਚ ਜਾ ਕੇ ਹਾਲਾਤ ਦਾ ਜਾਇਜ਼ਾ ਲੈਣਾ ਹੈ। ਇਨ੍ਹਾਂ ਨਿਰਦੇਸ਼ਾਂ ਦੇ ਬਾਅਦ ਆਪ ਦੇ ਸਾਰੇ ਮੰਤਰੀ ਤੇ ਵਿਧਾਇਕ ਅਫਸਰਾਂ ਸਣੇ ਆਪਣੇ-ਆਪਣੇ ਇਲਾਕੇ ਤੇ ਅਧੀਨ ਖੇਤਰਾਂ ਵਿਚ ਹਾਲਾਤ ਦਾ ਜਾਇਜ਼ਾ ਲੈ ਕੇ ਜ਼ਰੂਰੀ ਪ੍ਰਬੰਧ ਕਰਨ ਵਿਚ ਲੱਗੇ ਹਨ। ਸੂਬੇ ਭਰ ਵਿਚ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: