ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਜੇਲ੍ਹ ਪ੍ਰਸ਼ਾਸਨ ਵੱਲੋਂ ਅਚਨਚੇਤ ਜਾਂਚ ਕੀਤੀ ਗਈ। ਇਸ ਦੌਰਾਨ ਜੇਲ੍ਹ ਵਿੱਚ ਬੰਦ ਪੰਜ ਕੈਦੀਆਂ ਦੇ ਕਬਜ਼ੇ ਵਿੱਚੋਂ ਮੋਬਾਈਲ ਫੋਨ ਬਰਾਮਦ ਕੀਤੇ ਗਏ। ਜੇਲ ਪ੍ਰਸ਼ਾਸਨ ਨੂੰ ਇੱਕ ਮੋਬਾਈਲ ਲਾਵਾਰਿਸ ਵੀ ਮਿਲਿਆ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਪੁਲਿਸ ਨੇ ਨਾਮਜ਼ਦ ਕੀਤੇ ਗਏ 5 ਮੁਲਜ਼ਮਾਂ ਸਮੇਤ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਸਹਾਇਕ ਜੇਲ੍ਹ ਸੁਪਰਡੈਂਟ ਜਸਵੀਰ ਸਿੰਘ ਨੇ ਦੱਸਿਆ ਕਿ ਜੇਲ੍ਹ ਵਿੱਚ ਕੀਤੀ ਅਚਨਚੇਤ ਚੈਕਿੰਗ ਦੌਰਾਨ ਕਰਨ ਵਾਸੀ ਕੈਂਟ ਫ਼ਿਰੋਜ਼ਪੁਰ, ਸਲੀਮ ਅਤੇ ਬਾਸੂ ਵਾਸੀ ਸਿਟੀ ਫ਼ਿਰੋਜ਼ਪੁਰ, ਹਰਪ੍ਰੀਤ ਸਿੰਘ ਵਾਸੀ ਤਲਵੰਡੀ ਭਾਈ ਅਤੇ ਕੁਲਵੰਤ ਸਿੰਘ ਵਾਸੀ ਮਮਦੋਟ ਕੋਲੋਂ ਇੱਕ-ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ। ਜਦੋਂਕਿ ਇੱਕ ਮੋਬਾਈਲ ਲਾਵਾਰਸ ਹਾਲਤ ਵਿੱਚ ਮਿਲਿਆ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਸ਼੍ਰੀ ਦੇਵੀ ਤਾਲਾਬ ਮੰਦਰ ‘ਚ ਡਰੈੱਸ ਕੋਡ ਲਾਗੂ: ਫਟੇ ਜੀਨਸ, ਛੋਟੇ ਕੱਪੜੇ ‘ਤੇ ਪਾਬੰਦੀ
ਉਕਤ ਮੁਲਜ਼ਮਾਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਣ ’ਤੇ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਕਾਰਵਾਈ ਲਈ ਪੱਤਰ ਲਿਖਿਆ ਗਿਆ ਹੈ। ਫਿਰੋਜ਼ਪੁਰ ਸਿਟੀ ਥਾਣੇ ਦੇ ASI ਗੁਰਮੇਲ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ‘ਤੇ 5 ਦੋਸ਼ੀਆਂ ਨੂੰ ਨਾਮਜ਼ਦ ਕਰਕੇ ਅਣਪਛਾਤੇ ਦੋਸ਼ੀ ਖਿਲਾਫ FIR ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: