ਪੰਜਾਬ ਦੇ ਉੁਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਨੇ ਅੱਜ ਕੋਰਟ ਵਿਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਮਲੇ ਵਿਚ ਸਾਬਕਾ ਡਿਪਟੀ ਸੀਐੱਮ ਨੂੰ ਅਦਾਲਤ ਵਿਚ ਪੇਸ਼ ਕੀਤਾ ਸੀ। ਸਾਲ 2016 ਤੋਂ ਲੈ ਕੇ 2022 ਤੱਕ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਨੇ ਐਤਵਾਰ ਦੀ ਦੇਰ ਸ਼ਾਮ ਨੂੰ ਓਪੀ ਸੋਨੀ ਨੇ ਗ੍ਰਿਫਤਾਰ ਕੀਤਾ ਸੀ।
ਐਤਵਾਰ ਨੂੰ ਸਾਬਕਾ ਡਿਪਟੀ ਸੀਐੱਮ ਸੋਨੀ ਨੂੰ ਵਿਜੀਲੈਂਸ ਨੇ 8 ਮਹੀਨਿਆਂ ਦੇ ਬਾਅਦ ਉੁਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ। ਸੋਨੀ ‘ਤੇ ਦੋਸ਼ ਹੈ ਕਿ ਉਨ੍ਹਾਂ ਦਾ ਖਰਚ ਉਨ੍ਹਾਂ ਦੀ ਕਮਾਈ ਤੋਂ ਕਈ ਗੁਣਾ ਜ਼ਿਆਦਾ ਹੈ। 1 ਅਪ੍ਰੈਲ 2016 ਤੋਂ 31 ਮਾਰਚ 2022 ਤੱਕ ਸੋਨੀ ਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4.52 ਕਰੋੜ ਰੁਪਏ ਸੀ ਜਦੋਂ ਕਿ ਖਰਚ 12.48 ਕਰੋੜ ਰੁਪਏ ਸੀ। ਖਰਚ ਆਮਦਨ ਦੇ ਸੋਰਸ ਤੋਂ 7.96 ਕਰੋੜ ਰੁਪਏ ਜ਼ਿਆਦਾ ਸੀ। ਇਸ ਦੌਰਾਨ ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਤੇ ਬੇਟੇ ਰਾਘਵ ਸੋਨੀ ਦੇ ਨਾਂ ‘ਤੇ ਜਾਇਦਾਦਾਂ ਖਰੀਦੀਆਂ।
ਇਹ ਵੀ ਪੜ੍ਹੋ : ਦਸੂਹਾ ‘ਚ ਵੱਡਾ ਹਾਦਸਾ ਟਲਿਆ: ਮੀਂਹ ਕਾਰਨ 60 ਸਾਲ ਪੁਰਾਣੀ ਇਮਾਰਤ ਡਿੱਗੀ, ਕੋਈ ਜਾਨੀ ਨੁਕਸਾਨ ਨਹੀਂ
ਚੰਡੀਗੜ੍ਹ ਤੋਂ ਇੱਥੇ ਪੁੱਜੀ ਵਿਜੀਲੈਂਸ ਟੀਮ ਨੇ ਉਨ੍ਹਾਂ ਦੇ ਹੋਟਲ ਅਤੇ ਹੋਰ ਥਾਵਾਂ ’ਤੇ ਚੱਲ ਰਹੇ ਨਿਰਮਾਣ ਦੀ ਵੀ ਨਾਪ-ਤੋਲ ਕੀਤੀ। ਇਨ੍ਹਾਂ ਸਾਰੀਆਂ ਜਾਂਚਾਂ ਦੇ ਮੁਕੰਮਲ ਹੋਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਐਤਵਾਰ ਨੂੰ ਓਮ ਪ੍ਰਕਾਸ਼ ਸੋਨੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: