ਸੂਬੇ ਵਿਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਆਪਦਾ ਰਾਹਤ ਕੋਸ਼ ਤੋਂ ਤਤਕਾਲ 33.50 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸੂਬੇ ਵਿਚ ਕਿਸੇ ਵੀ ਹਾਲਤ ਨਾਲ ਨਿਪਟਣ ਲਈ NDRF ਦੀਆਂ 14 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿਚ ਐੱਸਏਐੱਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਜਲੰਧਰ ਦਿਹਾਤੀ ਤੇ ਪਟਿਆਲਾ ਸ਼ਾਮਲ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੇ ਬਾਅਦ ਡੀਜੀਪੀ ਗੌਰਵ ਯਾਦਵ ਤੇ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਤਾ ਅਰਪਿਤ ਸ਼ੁਕਲਾ ਵਿਅਕਤੀਗਤ ਤੌਰ ‘ਤੇ ਸੂਬੇ ਵਿਚ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਜਦੋਂ ਕਿ ਸੀਪੀ, ਐੱਸਐੱਸਪੀ ਨੂੰ ਕਿਹਾ ਗਿਆ ਹੈ ਕਿ ਫੀਲਡ ਵਿਚ ਬਣੇ ਰਹਿਣ ਦੇ ਰੈਗੂਲਰ ਮਿਆਦ ‘ਤੇ ਆਪਣੇ ਸਬੰਧਤ ਜ਼ਿਲ੍ਹਿਆਂ ਵਿਚ ਸਥਿਤੀ ਦੀ ਵਿਅਕਤੀਗਤ ਤੌਰ ‘ਤੇ ਨਿਗਰਾਨੀ ਕਰਨ।
ਇਹ ਵੀ ਪੜ੍ਹੋ : ਲੁਧਿਆਣਾ : DC ਸੁਰਭੀ ਮਲਿਕ ਨੇ ਹੜ੍ਹ ਵਰਗੀ ਸਥਿਤੀ ਤੋਂ ਬਾਅਦ ਰੰਗਾਈ ਅਤੇ ਪ੍ਰਿੰਟਿੰਗ ਕਲੱਸਟਰਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
ਡੀਜੀਪੀ ਯਾਦਵ ਨੇ ਕਿਹਾ ਕਿ ਐੱਨਡੀਆਰਐੱਫ ਦੀਆਂ 15 ਟੀਮਾਂ ਤੇ SDRF ਦੀਆਂ ਦੋ ਇਕਾਈਆਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਦਰਾਰਾਂ ਨੂੰ ਭਰਨ ਤੇ ਨਿਕਾਸੀ ਤੇ ਬਚਾਅ ਮੁਹਿੰਮ ਲਈ ਤਾਇਨਾਤ ਕੀਤਾ ਗਿਆ ਹੈ। ਇਸ ਲਈ ਇਲਾਵਾ ਰੂਪਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਜਲੰਧਰ, ਐੱਸਬੀਐੱਸ ਨਗਰ, ਐੱਸਏਐੱਸ ਨਗਰ ਤੇ ਪਠਾਨਕੋਟ ਸਣੇ ਜ਼ਿਲ੍ਹਿਆਂ ਵਿਚ ਨਾਗਰਿਕ ਪ੍ਰਸ਼ਾਸਨ ਦੀ ਮਦਦ ਲਈ ਫੌਜ ਦੀਆਂ 12 ਟੁਕੜੀਆਂ ਨੂੰ ਵੀ ਬੁਲਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: