ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਤਬੀਅਤ ਅੱਜ ਜ਼ਿਆਦਾ ਵਿਗੜ ਗਈ। ਉਨ੍ਹਾਂ ਨੂੰ ਆਈਸੀਯੂ ਵਿਚ ਸ਼ਿਫਟ ਕੀਤਾ ਗਿਆ ਹੈ। ਸੋਨੀ ਨੂੰ ਦੋ ਦਿਨ ਪਹਿਲਾਂ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ।
ਕੱਲ੍ਹ ਕੋਰਟ ਵਿਚ ਪੇਸ਼ ਹੋਣ ਦੇ ਬਾਅਦ ਵਿਜੀਲੈਂਸ ਨੂੰ ਸੋਨੀ ਦਾ ਦੋ ਦਿਨ ਦਾ ਰਿਮਾਂਡ ਮਿਲਿਆ ਸੀ ਪਰ ਰਿਮਾਂਡ ਮਿਲਦਿਆਂ ਹੀ ਸਾਬਕਾ ਡਿਪਟੀ ਸੀਐੱਮ ਦੀ ਤਬੀਅਤ ਖਰਾਬ ਹੋ ਗਈ। ਉਨ੍ਹਾਂ ਨੂੰ ਹਾਰਟ ਵਿਚ ਦਿੱਕਤ ਮਹਿਸੂਸ ਹੋਣ ਲੱਗੀ ਜਿਸ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਜਿਥੇ ਕੱਲ੍ਹ ਤੋਂ ਸੋਨੀ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਰਾਜੇਂਦਰ ਗੁੜਾ ਦੇ ਵਿਗੜੇ ਬੋਲ-‘ਸੀਤਾ ਸੋਹਣੀ ਸੀ, ਇਸ ਲਈ ਰਾਮ-ਰਾਵਣ ਉਸ ਪਿੱਛੇ ਪਾਗਲ ਸੀ’
ਕੋਰਟ ਨੇ ਸੋਨੀ ਨੂੰ ਦੋ ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜਿਆ ਹੈ ਪਰ ਗ੍ਰਿਫਤਾਰੀ ਦੇ ਬਾਅਦ ਵਿਜੀਲੈਂਸ ਅਜੇ ਤੱਕ ਸੋਨੀ ਤੋਂ ਪੁੱਛਗਿਛ ਨਹੀਂ ਕਰ ਸਕੀ ਹੈ। ਸੋਨੀ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਸੋਨੀ ਦਾ ਲੰਮੇ ਸਮੇਂ ਤੋਂ ਦਿਲ ਤੇ ਹੋਰ ਬੀਮਾਰੀਆਂ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਕੱਲ੍ਹ ਦੋ ਦਿਨ ਦਾ ਰਿਮਾਂਡ ਖਤਮ ਹੋਣ ਦੇ ਬਾਅਦ ਸੋਨੀ ਨੂੰ ਵਿਜੀਲੈਂਸ ਦੁਬਾਰਾ ਪੇਸ਼ ਕਰੇਗੀ ਜਾਂ ਨਹੀਂ, ਇਹ ਸੋਨੀ ਦੀ ਸਿਹਤ ‘ਤੇ ਨਿਰਭਰ ਕਰੇਗਾ।
ਵੀਡੀਓ ਲਈ ਕਲਿੱਕ ਕਰੋ -: