ਸਾਬਕਾ ਡਿਪਟੀ ਸੀਐੱਮ ਓਮ ਪ੍ਰਕਾਸ਼ ਸੋਨੀ ਨੂੰ ਕਾਂਗਰਸੀ ਸਾਂਸਦ ਗੁਰਜੀਤ ਔਜਲਾ ਹਸਪਤਾਲ ਮਿਲਣ ਲਈ ਪਹੁੰਚੇ ਪਰ ਵਿਜੀਲੈਂਸ ਨੇ ਉਨ੍ਹਾਂ ਨੂੰ ਮਿਲਣ ਤੋਂ ਮਨ੍ਹਾ ਕਰ ਦਿੱਤਾ। ਵਿਜੀਲੈਂਸ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਹੋਣ ਕਾਰਨ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਿਸ ਦੇ ਬਾਅਦ ਉਹ ਪਰਿਵਾਰ ਨੂੰ ਮਿਲੇ ਤੇ ਵਾਪਸ ਪਰਤ ਆਏ।
ਦੱਸ ਦੇਈਏ ਕਿ ਸੋਨੀ ਨੂੰ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸੋਮਵਾਰ ਨੂੰ ਉਨ੍ਹਾਂ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੇ ਕੋਰਟ ਨੇ ਉਨ੍ਹਾਂ ਨੂੰ ਦੋ ਦਿਨ ਲਈ ਵਿਜੀਲੈਂਸ ਕੋਲ ਰਿਮਾਂਡ ‘ਤੇ ਭੇਜ ਦਿੱਤਾ ਪਰ ਉਸੇ ਸਮੇਂ ਉਨ੍ਹਾਂ ਦੀ ਤਬੀਅਤ ਖਰਾਬ ਹੋ ਗਈ ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ।
ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ‘ਚ BA, B.Ed. ਦਾ 14 ਤਰੀਕ ਨੂੰ ਹੋਣ ਵਾਲਾ ਐਂਟ੍ਰੈਂਸ ਪੇਪਰ ਰੱਦ
ਓਪੀ ਸੋਨੀ ਨੂੰ ਕੁਝ ਸਾਲ ਪਹਿਲਾਂ ਪੇਸ-ਮੇਕਰ ਲਗਾਇਆ ਗਿਆ ਸੀ ਜਿਸ ਕਾਰਨ ਉਹ ਹਾਰਟ ਦੇ ਕ੍ਰਿਟੀਕਲ ਮਰੀਜ਼ ਹਨ। ਇਹੀ ਕਾਰਨ ਹੈ ਕਿ ਵਿਜੀਲੈਂਸ ਨੇ ਉਨ੍ਹਾਂ ਨੂੰ ਬਿਨਾਂ ਦੇਰੀ ਕੀਤੇ ਸਿੱਧੇ ਹਸਪਤਾਲ ਲੈ ਆਈ। ਬੀਤੇ ਦਿਨੀਂ ਓਪੀ ਸੋਨੀ ਦੀ ਸਿਹਤ ਜ਼ਿਆਦਾ ਵਿਗੜ ਗਈ ਸੀ ਜਿਸ ਕਾਰਨ ਉਨ੍ਹਾਂ ਨੂੰ ਆਈਸੀਯੂ ਵਿਚ ਸ਼ਿਫਟ ਕਰ ਦਿੱਤਾ ਗਿਆ ਸੀ। ਸਿਹਤ ਠੀਕ ਨਾ ਹੋਣ ਕਾਰਨ ਅੱਜ ਉਨ੍ਹਾਂ ਨੂੰ ਕੋਰਟ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਕੀਤਾ ਗਿਆ ਤੇ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: