ਪੰਜਾਬ ਵਿਚ ਹੜ੍ਹ ਦਾ ਕਹਿਰ ਜਾਰੀ ਹੈ। ਬਹੁਤ ਸਾਰੇ ਜ਼ਿਲ੍ਹਿਆਂ ਵਿਚ ਹਾਲਾਤ ਕਾਫੀ ਖਰਾਬ ਹਨ। ਸੂਬਾ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਫੰਡ ਜਾਰੀ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਘੱਟ ਹੋ ਸਕਣ। ਮੁਸ਼ਕਲ ਦੀ ਇਸ ਘੜੀ ਵਿਚ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ, ਵਿਧਾਇਕ ਤੇ ਪੂਰਾ ਪ੍ਰਸ਼ਾਸਨ ਲੋਕਾਂ ਦੀ ਦਿਨ-ਰਾਤ ਮਦਦ ਕਰ ਰਿਹਾ ਹੈ।
ਇਸੇ ਤਹਿਤ ਹਲਕਾ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਨਾਵਾਲੀ ਨੇ ਵੱਡੀ ਪਹਿਲ ਕੀਤੀ ਹੈ। ਉਨ੍ਹਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੇ ਇਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। ਉਹ ਤਨਖਾਹ ਦਾ ਭੁਗਤਾਨ ਮੁੱਖ ਮੰਤਰੀ ਰਾਹਤ ਕੋਸ਼ ਵਿਚ ਕਰਨਗੇ।
ਇਹ ਵੀ ਪੜ੍ਹੋ : ਦਿੱਲੀ ‘ਚ ਹੜ੍ਹ ਦੀ ਸਥਿਤੀ ਵਿਚਾਲੇ ਰਾਹਤ ਦੀ ਖ਼ਬਰ, ਯਮੁਨਾ ਦੇ ਪਾਣੀ ਦਾ ਪੱਧਰ ਘਟਿਆ
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੜ੍ਹ ਕਾਰਨ ਬਹੁਤ ਨੁਕਸਾਨ ਹੋਇਆ ਹੈ ਜਿਸ ਕਾਰਨ ਕਿਸਾਨ, ਮਜ਼ਦੂਰ ਤੇ ਹੋਰ ਲੋਕ ਹੜ੍ਹ ਕਾਰਨ ਘਰ ਤੋਂ ਬੇਘਰ ਹੋ ਚੁੱਕੇ ਹਨ। ਉਨ੍ਹਾਂ ਨੂੰ ਪਹਿਲ ਕਰਦੇ ਹੋਏ ਇਨ੍ਹਾਂ ਲੋਕਾਂ ਲਈ ਆਪਣੀ 1 ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਨੂੰ ਦਿੱਤੀ ਹੈ। ਉਨ੍ਹਾਂ ਨੇ ਹੋਰ ਵੀ ਵਿਧਾਇਕ, ਰਾਜ ਸਭਾ ਤੇ ਲੋਕ ਸਭਾ ਸਾਂਸਦਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਹੜ੍ਹ ਪੀੜਤ ਲੋਕਾਂ ਦੀ ਮਦਦ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -: