ਚੰਡੀਗੜ੍ਹ : ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਤੋਂ ਸਰਕਾਰੀ ਦਫਤਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ।17 ਜੁਲਾਈ ਤੋਂ ਪੰਜਾਬ ਅਤੇ ਚੰਡੀਗੜ੍ਹ ਸਥਿਤ ਪੰਜਾਬ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ।

ਸੂਬਾ ਸਰਕਾਰ ਵੱਲੋਂ ਅੱਜ ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ। ਨਵੇਂ ਹੁਕਮਾਂ ਅਨੁਸਾਰ ਦਫ਼ਤਰ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਇਹ ਹੁਕਮ 17 ਜੁਲਾਈ ਤੋਂ ਲਾਗੂ ਹੋਣਗੇ। ਮੁੱਖ ਸਕੱਤਰ ਪੰਜਾਬ ਸਰਕਾਰ ਅਨੁਰਾਗ ਵਰਮਾਂ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “























