ਮਨਾਲੀ ਵਿਚ ਲਾਪਤਾ ਹੋਈ ਪੀਆਰਟੀਸੀ ਦੀ ਬੱਸ ਦੇ ਡਰਾਈਵਰ ਤੇ ਕੰਡਕਟਰ ਦੀ ਮ੍ਰਿਤਕ ਦੇਹ ਬੀਤੇ ਦਿਨੀਂ ਬਰਾਮਦ ਕਰ ਲਈ ਗਈ ਸੀ ਤੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਸੀ ਜਿਸ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਵੱਲੋਂ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਗਈ ਸੀ। ਸੂਬਾ ਸਰਕਾਰ ਵੱਲੋਂ ਬੱਸ ਦੇ ਕੰਡਕਟਰ ਤੇ ਡਰਾਈਵਰ ਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਗਿਆ ਹੈ। ਦੋਵੇਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ।
ਦੱਸ ਦੇਈਏ ਕਿ ਬੀਤੇ ਦਿਨੀਂ ਪੀਆਰਟੀਸੀ ਦੇ ਮੁਲਾਜ਼ਮਾਂ ਦੇ ਪਰਿਵਾਰਾਂ ਵਲੋਂ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀਆਂ ਦੀ ਸਰਕਾਰ ਤੋਂ ਮੰਗ ਸੀ ਕਿ ਪੀੜਤ ਪਰਿਵਾਰ ਨੂੰ 1-1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸੇ ਤਹਿਤ ਸਰਕਾਰ ਤੇ ਪੀਆਰਟੀਸੀ ਯੂਨੀਅਨ ਵਿਚਾਲੇ ਮੀਟਿੰਗਾਂ ਹੋਈਆਂ ਤੇ ਆਖਿਰਕਾਰ ਦੋਵੇਂ ਪਰਿਵਾਰਾਂ ਨੂੰ 25-25 ਲੱਖ ਰੁਪਏ ਤੇ ਸਰਕਾਰੀ ਨੌਕਰੀ ਦਿੱਤੇ ਜਾਣ ‘ਤੇ ਸਹਿਮਤੀ ਬਣੀ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੇ ਲਾਰੈਂਸ ਦੇ ਚਾਰ ਗੁਰਗਿਆਂ ਨੂੰ ਕੀਤਾ ਕਾਬੂ, ਡ੍ਰੋਨ ਤੋਂ ਮੰਗਵਾਉਂਦੇ ਸਨ ਹਥਿਆਰ ਤੇ ਹੈਰੋਇਨ
ਜ਼ਿਕਰਯੋਗ ਹੈ ਕਿ 8 ਜੁਲਾਈ ਨੂੰ ਮਨਾਲੀ ਗਈ ਪੀਆਰਟੀਸੀ ਦੀ ਬੱਸ ਲਾਪਤਾ ਹੋ ਗਈ ਸੀ। ਜਾਂਚ ਵਿਚ ਪਤਾ ਲੱਗਾ ਸੀ ਕਿ ਬੱਸ ਹੜ੍ਹ ਵਿਚ ਰੁੜ੍ਹ ਗਈ ਸੀ। ਬੱਸ ਦੇ ਡਰਾਈਵਰ ਦੀ ਲਾਸ਼ ਤਾਂ ਇਕ ਦਿਨ ਮਗਰੋਂ ਬਰਾਮਦ ਹੋ ਗਈ ਸੀ ਪਰ ਕੰਡਕਟਰ ਦੀ ਮ੍ਰਿਤਕ ਦੇਹ ਬੀਤੇ ਦਿਨੀਂ ਸਰਚ ਟੀਮ ਵੱਲੋਂ ਬਰਾਮਦ ਕੀਤੀ ਗਈ। ਜਿਸ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੰਜਾਬ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਜਾ ਰਹੀ ਸੀ।
ਵੀਡੀਓ ਲਈ ਕਲਿੱਕ ਕਰੋ -: