ਪੰਜਾਬ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ 10 ਏਕੜ ਵਿੱਚ ਝੋਨੇ ਦੀ ਪਨੀਰੀ ਤਿਆਰ ਕਰੇਗੀ। ਇਸ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੰਡਿਆ ਜਾਵੇਗਾ। ਇਸ ਤਰਾਂ ਹੜ੍ਹ ਪ੍ਰਭਾਵਿਤ ਇਲਾਕਾ ਨਿਵਾਸੀਆਂ ਨੂੰ ਕਾਫੀ ਮਦਦ ਮਿਲੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਵੱਲੋਂ ਸਾਂਝੀ ਕੀਤੀ ਗਈ ਹੈ।
ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸ਼੍ਰੋਮਣੀ ਕਮੇਟੀ ਦੀ ਜ਼ਮੀਨ ’ਤੇ ਝੋਨੇ ਦੀ ਪਨੀਰੀ ਤਿਆਰ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ 10 ਏਕੜ ਵਿੱਚ ਝੋਨੇ ਦੀ ਪਨੀਰੀ ਬੀਜੀ ਜਾਵੇਗੀ ਅਤੇ ਇਸ ਤੋਂ ਪਨੀਰੀ ਤਿਆਰ ਕਰਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੰਡਿਆ ਜਾਵੇਗਾ।
ਇਹ ਵੀ ਪੜ੍ਹੋ : ਫਾਜ਼ਿਲਕਾ ‘ਚ ਬੰਦੂਕ ਦੀ ਨੋਕ ‘ਤੇ ਲੁੱਟ: 3 ਲੁਟੇਰਿਆਂ ਨੇ ਘਰ ‘ਚ ਦਾਖਲ ਹੋ ਕੇ ਕੀਤੀ ਵਾਰਦਾਤ
ਉਨ੍ਹਾਂ ਅੱਗੇ ਦੱਸਿਆ ਕਿ 1 ਏਕੜ ਵਿੱਚ ਤਿਆਰ ਕੀਤੀ ਝੋਨੇ ਦੀ ਪਨੀਰੀ ਲਗਭਗ 100 ਏਕੜ ਰਕਬੇ ਵਿੱਚ ਝੋਨੇ ਦੀ ਫ਼ਸਲ ਬੀਜ ਸਕਦੀ ਹੈ। ਇਸ ਦਾ ਬੀਜ ਪਾ ਕੇ ਉਸ ਤੋਂ ਇੱਕ ਬੂਟਾ ਤਿਆਰ ਕੀਤਾ ਜਾਵੇਗਾ, ਉਸ ਬੂਟੇ ਨੂੰ ਫਿਰ ਖੇਤਾਂ ਵਿੱਚ ਲਾਇਆ ਜਾਵੇਗਾ। ਜਿਸ ਕਾਰਨ ਝੋਨੇ ਦੀ ਫ਼ਸਲ ਤਿਆਰ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹੋਰ ਵੀ ਮਦਦ ਪਹੁੰਚਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: