ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਰਚਾ ਵਿੱਚ ਘਿਰੇ ਯੂਟਿਊਬ ਚੈਨਲ ਦਾ ਨਾਂ ਬਦਲ ਦਿੱਤਾ ਹੈ। ਮਿਲੀਆਂ ਖਬਰਾਂ ਅਨੁਸਾਰ ਹੁਣ ਇਸ ਚੈਨਲ ਦਾ ਨਾਂ “ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ” ਰੱਖਿਆ ਗਿਆ ਹੈ। ਇਹ ਚੈਨਲ 24 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤਰੀਕ ਤੋਂ ਇਸ ਨੂੰ ਯੂਟਿਊਬ ‘ਤੇ ਚੈਨਲ ਦੇ ਨਾਂ ਨਾਲ ਸਰਚ ਕਰਕੇ ਦੇਖਿਆ ਜਾ ਸਕਦਾ ਹੈ।
ਦੱਸ ਦੇਈਏ ਕਿ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਤੋਂ ਬਾਅਦ ਐਡਵੋਕੇਟ ਹਰਜਿੰਦਰ ਧਾਮੀ ਨੇ ਗੁਰਬਾਣੀ ਪ੍ਰਸਾਰਣ ਲਈ ਸ਼ੁਰੂ ਕੀਤੇ ਜਾ ਰਹੇ ਯੂ-ਟਿਊਬ ਚੈਨਲ ਦੇ ਨਾਂ ਦਾ ਐਲਾਨ ਕੀਤਾ ਸੀ। ਯੂਟਿਊਬ ਚੈਨਲ ਦਾ ਨਾਮ ਸਭ ਤੋਂ ਪਹਿਲਾਂ SGPC ਦੁਆਰਾ “ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ” ਰੱਖਿਆ ਗਿਆ ਸੀ।
ਐਡਵੋਕੇਟ ਧਾਮੀ ਨੇ ਚੈਨਲ ਦਾ ਐਲਾਨ ਕਰਦਿਆਂ ਕਿਹਾ ਸੀ ਕਿ ਕਿਸੇ ਵੀ ਵੈੱਬਸਾਈਟ ਜਾਂ ਵੈੱਬ ਚੈਨਲ ‘ਤੇ ਗੁਰਬਾਣੀ ਦੇ ਲਾਈਵ ਸਟ੍ਰਮਿੰਗ, ਡਾਊਨਲੋਡਿੰਗ ਦੇ ਅਧਿਕਾਰ ਨਹੀਂ ਦਿੱਤੇ ਜਾਣਗੇ। ਐੱਸਜੀਪੀਸੀ ਪ੍ਰਸਾਰਣ ਅਧਿਕਾਰ ਦੀ ਸਿੰਗਲ ਮਾਲਕ ਹੋਵੇਗੀ।
ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ‘ਆਪ’ MLA ਸੌਂਧ, CM ਰਾਹਤ ਫੰਡ ‘ਚ ਦੇਣਗੇ ਇੱਕ ਮਹੀਨੇ ਦੀ ਤਨਖਾਹ
ਐੱਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਨੂੰ ਧਿਆਨ ਵਿਚ ਰੱਖਦੇ ਹੋਏ SGPC ਨੇ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਲਈ ਟੈਕਨੀਕਲ ਸਟੂਡੀਓ ਤਿਆਰ ਕਰਨਾ ਸ਼ੁਰੂ ਕੀਤਾ ਹੈ ਜਿਥੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਤੋਂਇਲਾਵਾ ਐੱਸਜੀਪੀਸੀ ਦੀਆਂ ਵੱਖ-ਵੱਖ ਗਤੀਵਿਧੀਆਂ ਨੂੰ ਸਿੱਖ ਸੰਗਤ ਨਾਲ ਸਾਂਝਾ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: