ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਮਾਲ ਸਰਕਲ ਪਹੁਵਿੰਡ ਵਿਖੇ ਤਾਇਨਾਤ ਪਟਵਾਰੀ ਰਣਜੋਧ ਸਿੰਘ ਨੂੰ ਗੂਗਲ ਪੇਅ ‘ਤੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਪਟਵਾਰੀ ਨੂੰ ਪਰਮਜੀਤ ਸਿੰਘ ਵਾਸੀ ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਰਮਜੀਤ ਸਿੰਘ ਨੇ 23 ਜੂਨ 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਪੋਰਟਲ ‘ਤੇ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਸ ਦੇ ਪਿਤਾ ਪਟਵਾਰੀ ਰਣਜੋਧ ਦੇ ਨਾਂ ‘ਤੇ ਦਰਜ ਜ਼ਮੀਨ ਦੀ ਜਮ੍ਹਾਂਬੰਦੀ ਦੀ ਕਾਪੀ ਜਾਰੀ ਕਰਨ ਦੇ ਬਦਲੇ ਉਸ ਤੋਂ 4,000 ਰੁਪਏ ਰਿਸ਼ਵਤ ਵਜੋਂ ਲਏ ਹਨ। ਉਸ ਨੂੰ ਬੈਂਕ ਤੋਂ ਕਰਜ਼ਾ ਲੈਣ ਲਈ ਜਮ੍ਹਾਂਬੰਦੀ ਦੀ ਕਾਪੀ ਚਾਹੀਦੀ ਸੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਗੁਰਬਾਣੀ ਪ੍ਰਸਾਰਣ ਲਈ You Tube ਚੈਨਲ ਦਾ ਸ਼੍ਰੋਮਣੀ ਕਮੇਟੀ ਨੇ ਬਦਲਿਆ ਨਾਂ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਰੇਂਜ ਵਿਜੀਲੈਂਸ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: