ਪੰਜਾਬ ਦੇ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਡਾ. ਬਲਬੀਰ ਸਿੰਘ ਨੇ ਸਾਰੇ ਸਿਵਲ ਸਰਜਨਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਛੱਡ ਕੇ ਮੰਤਰੀਆਂ ਤੇ ਹੋਰ ਵੀਆਈਪੀਸੀਜ਼ ਲੋਕਾਂ ਨਾਲ ਐਂਬੂਲੈਂਸ ਦੀ ਤਾਇਨਾਤੀ ਬੰਦ ਕਰ ਦੇਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਐਂਬੂਲੈਂਸਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ।
ਮਿੰਨੀ ਸਕੱਤਰੇਤ ਵਿਚ ਜ਼ਿਲ੍ਹਾ ਪ੍ਰਸ਼ਾਸਨ ਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਤੇ ਧਾਰਮਿਕ ਤੇ ਸਮਾਜਿਕ ਸੰਗਠਨਾਂ ਦੇ ਪ੍ਰਤੀਨਿਧਆਂ ਨਾਲ ਬੈਠਕ ਦੀ ਅਗਵਾਈ ਕਰਦੇ ਹੋਏ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਰੇ ਸਿਵਲ ਸਰਜਨਾਂ ਨੂੰ ਨਿਰਦੇਸ਼ ਜਾਰੀ ਕੀਤੇ ਗੇ ਹਨ ਕਿ ਜ਼ਰੂਰੀ ਦਵਾਈਆਂ ਪਹੁੰਚਾਈਆਂ ਜਾਣ। ਹੜ੍ਹ ਵਿਚ ਫਸੇ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਕੋਲ ਐਂਬੂਲੈਂਸ ਦੀ ਤਾਇਨਾਤੀ ਕੀਤੀ ਜਾਵੇ ਤਾਂ ਕਿ ਲੋੜ ਪੈਣ ‘ਤੇ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਉਣ ਵਿਚ ਮੁਸ਼ਕਲ ਨਾ ਹੋਵੇ।
ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਿਹਤ ਸਹੂਲਤਾਂ ਉਪਲਬਧ ਕਰਾਉਣ ਲਈ ਸਰਕਾਰ ਵੱਲੋਂ ਗੈਰ ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤੇ ਮਰੀਜ਼ਾਂ ਨੂੰ ਦਵਾਈਆਂ ਵੀ ਮੁਫਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ।
ਸਿਹਤ ਮੰਤਰੀ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਤੇ ਹੋਰ ਸੰਗਠਨਾਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਦਵਾਈਆਂ ਦੇ ਨਾਲ-ਨਾਲ ਐਂਬੂਲੈਂਸ ਤੇ ਚਕਿਤਸਾ ਮੁਲਾਜ਼ਮਾਂ ਨੂੰ ਤਾਇਨਾਤ ਕਰੇ ਤੇ ਜੇਕਰ ਜ਼ਰੂਰੀ ਹੋਵੇ ਤਾਂ ਹੋਰ ਜ਼ਰੂਰੀ ਸੇਵਾਵਾਂ ਦੇਣ ਵਿਚ ਵੀ ਸਹਿਯੋਗ ਕਰੇ।
ਇਹ ਵੀ ਪੜ੍ਹੋ : ਬੀਮਾਰ ਚੀਤਾ ਵੇਖ ਇਲਾਜ ਕਰਵਾਉਣ ਲਈ ਬਾਈਕ ਪਿੱਛੇ ਬੰਨ੍ਹ ਲੈ ਤੁਰਿਆ ਕਿਸਾਨ, ਲੋਕ ਹੈਰਾਨ
ਡਾਕਟਰਾਂ ਦੀ ਕਮੀ ਦੇ ਸਵਾਲ ‘ਤੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਭਾਗ ਨੇ ਪਹਿਲਾਂ ਹੀ 550 ਹਾਊਸ ਸਰਜਨਾਂ ਦੀ ਭਰਤੀ ਕਰ ਲਈ ਲਈ ਹੈ ਜਿਨ੍ਹਾਂ ਵਿਚੋਂ 10 ਹਾਊਸ ਸਰਜਨ ਰੋਪੜ ਜ਼ਿਲ੍ਹੇ ਵਿਚ ਐੈਮਰਜੈਂਸੀ ਸੇਵਾਵਾਂ ਲਈ ਨਿਯੁਕਤ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: