ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਓਮ ਪ੍ਰਕਾਸ਼ ਸੋਨੀ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ। ਇਸ ਦੇ ਤੁਰੰਤ ਬਾਅਦ ਉਨ੍ਹਾਂ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ। ਜਿਥੇ ਵਿਜੀਲੈਂਸ ਵੱਲੋਂ ਓਪੀ ਸੋਨੀ ਦਾ ਹੋਰ ਰਿਮਾਂਡ ਮੰਗਿਆ ਗਿਆ। ਓਪੀ ਸੋਨੀ ਵ੍ਹੀਲਚੇਅਰ ‘ਤੇ ਅਦਾਲਤ ਵਿਚ ਪੇਸ਼ ਹੋਏ।
ਦੱਸ ਦੇਈਏ ਕਿ ਬੀਤੇ ਐਤਵਾਰ ਨੂੰ ਹੀ ਓੀਪੀ ਸੋਨੀ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਸੀ। ਉਨ੍ਹਾਂ ਨੂੰ ਸੋਮਵਾਰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 2 ਦਿਨ ਦੇ ਵਿਜੀਲੈਂਸ ਰਿਮਾਂਡ ‘ਤੇ ਭੇਜ ਦਿੱਤਾ। ਪਰ ਉਸੇ ਸਮੇਂ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਇਹ ਵੀ ਪੜ੍ਹੋ : ਮਨਜੀਤ ਸਿੰਘ ਢੇਸੀ ਹੋਣਗੇ ਫਾਜ਼ਿਲਕਾ ਦੇ ਨਵੇਂ SSP, ਅਵਨੀਤ ਕੌਰ ਸਿੱਧੂ ਦੀ ਲੈਣਗੇ ਥਾਂ
ਜ਼ਿਕਰਯੋਗ ਹੈ ਕਿ ਓਪੀ ਸੋਨੀ ਦੀ 1 ਅਪ੍ਰੈਲ 2016 ਤੋਂ 31 ਮਾਰਚ 2022 ਤੱਕ ਚੈੱਕ ਮਿਆਦ ਦੌਰਾਨ ਸਾਬਕਾ ਡਿਪਟੀ ਸੀਐੱਮ ਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4,52,18,771 ਰੁਪਏ ਸੀ ਜਦੋਂ ਕਿ ਖਰਚ 12,48,692 ਰੁਪਏ ਸੀ, ਜੋ ਉਨ੍ਹਾਂ ਦੀ ਆਮਦਨ ਦੇ ਤੋਂ 796,23,921 ਰੁਪਏ ਜਾਂ 176.08 ਫੀਸਦੀ ਜ਼ਿਆਦਾ ਸੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਓਪੀ ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਤੇ ਪੁੱਤਰ ਰਾਘਵ ਸੋਨੀ ਦੇ ਨਾਂ ‘ਤੇ ਜਾਇਦਾਦਾਂ ਬਣਾਈਆਂ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: