ਪੰਜਾਬ ਦੇ ਖੇਤੀ ਤੇ ਕਿਸਾਨ ਕਲਿਆਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਪੀੜਤਾਂ ਤੇ ਉਨ੍ਹਾਂ ਦੀ ਰਿਹਾਇਸ਼ ਲਈ ਮੁੱਖ ਮੰਤਰੀ ਰਾਹਤ ਫੰਡ ਵਿਚ ਆਪਣੀ ਇਕ ਮਹੀਨੇ ਦੀ ਤਨਖਾਹ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਖੜ੍ਹੀ ਹੈ ਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕੰਮ ਚਲਾਉਣ ਲਈ ਜੰਗੀ ਪੱਧਰ ‘ਤੇ ਕੰਮ ਕਰਨ ਤੋਂ ਇਲਾਵਾ ਕੀਮਤੀ ਮਨੁੱਖੀ ਜਾਨਾਂ ਤੇ ਜਾਇਦਾਦ ਨੂੰ ਬਚਾਉਣ ਵਿਚ ਕੋਈ ਕਸਰ ਨਹੀਂ ਛੱਡ ਰਹੀ ਹੈ। ਸੂਬਾ ਸਰਕਾਰ ਦੀ ਪੂਰੀ ਮਸ਼ੀਨਰੀ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਅਤੇ ਪੁਨਰਵਾਸ ਦੀ ਸਹੂਲਤ ਪ੍ਰਦਾਨ ਕਰਨ ਲਈ 24 ਘੰਟੇ ਕੰਮ ਕਰ ਰਹੀ ਹੈ।
ਇਸ ਕੁਦਰਤੀ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਸਾਰਿਆਂ ਤੋਂ ਆਪਣੇ ਯੋਗਦਾਨ ਦੀ ਅਪੀਲ ਕਰਦੇ ਹੋਏ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਨ੍ਹਾਂ ਦਾ ਨੇਕ ਕਦਮ ਇਸ ਮੁਸ਼ਕਲ ਸਮੇਂ ਵਿਚ ਇਕ ਵੱਡੀ ਮਦਦ ਹੋਵੇਗੀ। ਖੇਤੀ ਮੰਤਰੀ ਨੇ ਰਾਹਤ ਤੇ ਬੇਘਰ ਹੋਏ ਲੋਕਾਂ ਨੂੰ ਘਰ ਬਣਾ ਕੇ ਦੇਣ ਲਈ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਟਰਾਂਸਫਰ ਕਰਨ ਲਈ ਸਕੱਤਰ ਨੂੰ ਚਿੱਠੀ ਲਿਖੀ।
ਵੀਡੀਓ ਲਈ ਕਲਿੱਕ ਕਰੋ -: