ਹੜ੍ਹ ਦੀ ਮਾਰ ਝੇਲ ਰਹੇ ਸਰਕਾਰੀ ਸਕੂਲਾਂ ਲਈ ਕਰੋੜਾਂ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ ਜਿਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਹੈ। ਟਵੀਟ ਕਰਦਿਆਂ ਮੰਤਰੀ ਬੈਂਸ ਨੇ ਲਿਖਿਆ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਮੀਂਹ ਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਤੁਰੰਤ ਪ੍ਰਭਾਵ ਤੋਂ 5 ਹਜ਼ਾਰ ਰੁਪਏ ਤੋਂ ਲੈ ਕੇ 30 ਹਜ਼ਾਰ ਰੁਪਏ ਤੱਕ ਪ੍ਰਤੀ ਸਕੂਲ ਜਾਰੀ ਕੀਤੀ ਜਾ ਰਹੀ ਹੈ।
ਸੂਬੇ ਦੇ ਪ੍ਰਾਇਮਰੀ ਸਕੂਲਾਂ ਵਾਸਤੇ 20 ਕਰੋੜ ਰੁਪਏ ਤੇ ਸੈਕੰਡਰੀ ਸਕੂਲਾਂ ਲਈ 7.77 ਕਰੋੜ ਰੁਪਏ ਪ੍ਰਵਾਨ ਕੀਤੇ ਗਏ ਹਨ। ਇਸ ਰਾਸ਼ੀ ਨਾਲ ਸਕੂਲ ਮੁਖੀ ਤੇ ਪ੍ਰਬੰਧਕ ਕਮੇਟੀ ਸਕੂਲਾਂ ਦੀ ਮੁਰੰਮਤ, ਸਾਫ-ਸਫਾਈ, ਰੰਗ-ਰੋਗਨ ਤੇ ਹੋਰ ਫੁਟਕਲ ਕੰਮ ਕਰਵਾਉਣਗੀਆਂ।
ਵੀਡੀਓ ਲਈ ਕਲਿੱਕ ਕਰੋ -: