ਭਾਜਪਾ ਦੇ ਨਵੇਂ ਚੁਣੇ ਪ੍ਰਧਾਨ ਸੁਨੀਲ ਜਾਖੜ ਅਹੁਦਾ ਸੰਭਾਲਣ ਦੇ ਬਾਅਦ ਜਲੰਧਰ ਪਹੁੰਚੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਹੈ ਤੇ ਹਰਿਆਣਾ ਨੂੰ ਵਿਧਾਨ ਸਭਾ ਬਣਾਉਣ ਲਈ 10 ਏਕੜ ਜ਼ਮੀਨ ਤਾਂ ਦੂਰ, ਇਕ ਇੰਚ ਜ਼ਮੀਨ ਵੀ ਨਹੀਂ ਮਿਲਣ ਦੇਵਾਂਗੇ। ਚੰਡੀਗੜ੍ਹ ਵਿਚ ਜਿੰਨੀਆਂ ਵੀ ਕਾਲੋਨੀਆਂ ਕੱਟੀਆਂ ਗਈਆਂ ਹਨ, ਇਨ੍ਹਾਂ ਸਾਰਿਆਂ ‘ਤੇ ਪੰਜਾਬ ਦਾ ਹੱਕ ਹੈ ਤੇ ਇਨ੍ਹਾਂ ਦਾ ਪੈਸਾ ਪੰਜਾਬ ਨੂੰ ਮਿਲਣਾ ਚਾਹੀਦਾ ਹੈ।
ਹਰਿਆਣਾ ਵਿਚ ਵੀ ਭਾਜਪਾ ਦੀ ਸਰਕਾਰ ਹੈ ਤੇ ਹੁਣ ਉਹ ਖੁਦ ਵੀ ਪੰਜਾਬ ਭਾਜਪਾ ਦੇ ਪ੍ਰਧਾਨ ਹਨ। ਅਜਿਹੇ ਵਿਚ ਕੇਂਦਰ ਨੂੰ ਸੂਬੇ ਦੇ ਕੁਝ ਅਜਿਹੇ ਮਾਮਲਿਆਂ ਵਿਚ ਦਖਲ ਨਹੀਂ ਦੇਣਾ ਚਾਹੀਦਾ। ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਦੇ ਮੁੱਦੇ ‘ਤੇ ਜਾਖੜ ਨੇ ਕਿਹਾ ਕਿ ਇਹ ਵੀ ਮਾਮਲਾ ਪੰਜਾਬ ਦਾ ਹੈ। ਇਸ ਵਿਚ ਹਰਿਆਣਾ ਨੂੰ ਦੂਰ ਰਹਿਣਾ ਚਾਹੀਦਾ ਹੈ। ਜਿਥੋਂ ਤੱਕ ਕੇਂਦਰ ਦੇ ਦਖਲ ਦੇਣ ਦੀ ਗੱਲ ਹੈ ਤਾਂ ਕੇਂਦਰ ਨੂੰ ਵੀ ਇਸ ਮਾਮਲੇ ਵਿਚ ਦਖਲ ਦੇਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਜਲਦ ਮੁਆਵਜ਼ਾ ਰਕਮ ਜਾਰੀ ਕਰਨ ਦੇ ਨਿਰਦੇਸ਼ ਜਾਰੀ
ਦੱਸ ਦੇਈਏ ਕਿ ਪਿਛਲੇ ਦਿਨੀਂ ਜਾਖੜ ਵੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ। ਉਹ ਆਪਣੇ ਦੌਰੇ ਦੌਰਾਨ ਲੋਕਾਂ ਨੂੰ ਮਿਲ ਰਹੇ ਹਨ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਰਹੇ ਹਨ। ਫਿਰੋਜ਼ਪੁਰ ਵਿਚ ਦੌਰੇ ਦੌਰਾਨ ਉਨ੍ਹਾਂ ਨੇ ਸਰਕਾਰ ਦੇ ਹੜ੍ਹ ਪ੍ਰਬੰਧਾਂ ਨੂੰ ਲੈ ਕੇ ਨਿਸ਼ਾਨੇ ਸਾਧੇ ਸਨ। ਉਨ੍ਹਾਂ ਕਿਹਾ ਸੀ ਕਿ ਸ਼ਰਮਨਾਕ ਹੈ ਕਿ ਪੰਜਾਬ ਡੁੱਬ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: