ਲੁਧਿਆਣਾ ਵਿੱਚ ਇੱਕ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇੱਕ NRI ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਥਾਣਾ ਸਦਰ ਦੇ ਇਲਾਕੇ ਠਾਕੁਰ ਕਾਲੋਨੀ ‘ਚ ਸੋਮਵਾਰ ਰਾਤ 12 ਵਜੇ ਆਪਣੇ ਨੌਕਰ ਸਮੇਤ ਬਾਈਕ ‘ਤੇ ਘਰ ਜਾ ਰਹੇ ਐਨਆਰਆਈ ਬਰਿੰਦਰ ਸਿੰਘ (42) ‘ਤੇ ਹਮਲਾ ਕਰ ਦਿੱਤਾ ਗਿਆ।
ਥਾਣਾ ਲਲਤੋਂ ਕਲਾਂ ਦੇ ਇੰਚਾਰਜ ਰਵਿੰਦਰ ਕੁਮਾਰ ਨੇ ਦੱਸਿਆ ਕਿ ਬਰਿੰਦਰ ਆਪਣੇ ਨੌਕਰ ਨਾਲ ਫਾਰਮ ਹਾਊਸ ਤੋਂ ਲਲਤੋਂ ਸਥਿਤ ਘਰ ਵੱਲ ਜਾ ਰਿਹਾ ਸੀ। ਇਸੇ ਦੌਰਾਨ ਰਸਤੇ ਵਿੱਚ ਦੋ ਬਾਈਕ ਸਵਾਰਾਂ ਨੇ ਉਸ ਨੂੰ ਰੋਕ ਲਿਆ। ਦੋਵਾਂ ਦੇ ਮੂੰਹ ਢਕੇ ਹੋਏ ਸਨ। ਦੋਸ਼ੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਐਨਆਰਆਈ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।
ਇਹ ਵੀ ਪੜ੍ਹੋ : ਹਿਮਾਚਲ ‘ਚ ਤਬਾਹੀ ਦਾ ਪਿਛਲੇ 50 ਸਾਲਾਂ ਦਾ ਰਿਕਾਰਡ ਟੁੱਟਿਆ, ਮੀਂਹ ਨਾਲ ਹਜ਼ਾਰਾਂ ਕਰੋੜ ਦੀ ਪ੍ਰਾਪਰਟੀ ਬਰਬਾਦ
ਉਸ ਨੂੰ ਗੰਭੀਰ ਹਾਲਤ ਵਿੱਚ ਡੀਐਮਸੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਸੂਤਰਾਂ ਮੁਤਾਬਕ ਬਰਿੰਦਰ ਦੇ ਨੌਕਰ ਨੂੰ ਵੀ ਕੁਝ ਸੱਟਾਂ ਲੱਗੀਆਂ ਹਨ। ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਦਾ ਮੰਨਣਾ ਹੈ ਕਿ ਕਤਲ ਰੰਜਿਸ਼ ਕਾਰਨ ਹੋਇਆ ਹੈ ਕਿਉਂਕਿ NRI ਦਾ ਮੋਬਾਈਲ ਅਤੇ ਨਕਦੀ ਉਸ ਕੋਲ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: