ਪੰਜਾਬ ਦੇ ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। 1 ਜਨਵਰੀ 2024 ਤੱਕ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨ 21 ਜੁਲਾਈ ਤੋਂ 21 ਅਗਸਤ ਤੱਕ ਆਪਣੀ ਵੋਟ ਬਣਵਾ ਸਕਦੇ ਹਨ। ਇਸ ਦੇ ਨਾਲ ਹੀ ਵੋਟਰ ਸੂਚੀ ਵਿੱਚ ਦਰਜ ਵੋਟਰ ਵੀ ਫਾਰਮ ਭਰ ਕੇ ਆਪਣੇ ਨਾਮ, ਰਿਹਾਇਸ਼ ਦੀ ਤਬਦੀਲੀ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਹਿੰਮ ਵਿੱਚ BLO ਨੂੰ ਆਪਣਾ ਪੂਰਨ ਸਹਿਯੋਗ ਦੇਣ। ਇਸ ਤੋਂ ਇਲਾਵਾ ਜਿਸ ਵਿਅਕਤੀ ਦੀ ਉਮਰ 1 ਅਕਤੂਬਰ, 2023 ਅਤੇ 1 ਜਨਵਰੀ, 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਇਸ ਮੁਹਿੰਮ ਦੌਰਾਨ ਨਵੀਆਂ ਵੋਟਾਂ ਜ਼ਰੂਰ ਬਣਵਾਉਣ। ਉਨ੍ਹਾਂ ਦੱਸਿਆ ਕਿ 21 ਅਤੇ 22 ਅਕਤੂਬਰ, 18 ਅਤੇ 19 ਨਵੰਬਰ ਨੂੰ ਕੁੱਲ ਚਾਰ ਦਿਨ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਬੂਥ ਲੈਵਲ ਅਫ਼ਸਰਾਂ ਵੱਲੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਇਹ ਵੀ ਪੜ੍ਹੋ : ਹਿਮਾਚਲ ‘ਚ ਲੈਂਡ ਸਲਾਈਡ ਕਾਰਨ ਸੜਕ ਦਾ 50 ਮੀਟਰ ਹਿੱਸਾ ਗਾਇਬ, ਖੱਡ ‘ਚ ਡਿੱਗੀ ਕਾਰ, 3 ਦੀ ਮੌ.ਤ
ਕੋਮਲ ਮਿੱਤਲ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਕੋਈ ਵੀ ਯੋਗ ਵਿਅਕਤੀ ਨਵੀਂ ਵੋਟ ਬਣਾਉਣ, ਵੋਟ ਕਟਵਾਉਣ, ਵੋਟ ਦੀ ਸੋਧ ਕਰਵਾਉਣ ਜਾਂ ਆਪਣੀ ਰਿਹਾਇਸ਼ ਬਦਲਣ ਲਈ ਫਾਰਮ ਭਰ ਕੇ ਸਬੰਧਤ ਬੂਥ ਲੈਵਲ ਅਫ਼ਸਰ ਕੋਲ ਜਮ੍ਹਾਂ ਕਰਵਾ ਸਕਦਾ ਹੈ। ਆਨਲਾਈਨ ਵੈੱਬਸਾਈਟ voters.eci.gov.in ਵੋਟਰ ਹੈਲਪਲਾਈਨ ਐਪ ‘ਤੇ ਵੀ ਅਪਲਾਈ ਕੀਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: