ਪਿਛਲੇ ਕਈ ਦਿਨਾਂ ਤੋਂ ਦੇਸ਼ ਦੇ ਕਈ ਸ਼ਹਿਰਾਂ ਵਿੱਚ ਟਮਾਟਰ ਦੀ ਕੀਮਤ ਵਿੱਚ ਭਾਰੀ ਵਾਧਾ ਹੋਇਆ ਹੈ। ਟਮਾਟਰਾਂ ਦੀ ਇੰਨੀ ਕੀਮਤ ਦੇਖ ਕੇ ਆਮ ਲੋਕਾਂ ਵਿੱਚ ਹਾਹਾਕਾਰ ਮੱਚ ਗਈ। ਇਸ ਮਾਮਲੇ ‘ਤੇ ਸੁਪਰਸਟਾਰ ਸੁਨੀਲ ਸ਼ੈੱਟੀ ਨੇ ਵੀ ਆਪਣਾ ਦਰਦ ਜ਼ਾਹਿਰ ਕੀਤਾ ਸੀ । ਉਨ੍ਹਾਂ ਕਿਹਾ ਕਿ ਟਮਾਟਰ ਦੀਆਂ ਵਧਦੀਆਂ ਕੀਮਤਾਂ ਦਾ ਅਸਰ ਉਨ੍ਹਾਂ ਦੀ ਰਸੋਈ ‘ਤੇ ਵੀ ਪਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕਾਫ਼ੀ ਟ੍ਰੋਲ ਕੀਤਾ ਗਿਆ। ਭਾਰੀ ਟ੍ਰੋਲਿੰਗ ਤੋਂ ਬਾਅਦ ਹੁਣ ਅਦਾਕਾਰ ਨੇ ਇਸ ਮਾਮਲੇ ਵਿੱਚ ਆਪਣਾ ਸਪੱਸ਼ਟੀਕਰਨ ਦਿੱਤਾ ਹੈ।
ਇੱਕ ਰਿਪੋਰਟ ਮੁਤਾਬਕ ਸੁਨੀਲ ਸ਼ੇੱਟੀ ਨੇ ਹੁਣ ਕਿਸਾਨਾਂ ਤੋਂ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਦਾ ਸਮਰਥਨ ਕਰਦਾ ਹਾਂ। ਮੈਂ ਉਨ੍ਹਾਂ ਬਾਰੇ ਨਕਾਰਾਤਮਕ ਧਾਰਨਾ ਰੱਖਣ ਬਾਰੇ ਸੋਚ ਵੀ ਨਹੀਂ ਸਕਦਾ । ਮੈਂ ਹਮੇਸ਼ਾ ਉਨ੍ਹਾਂ ਦੇ ਸਮਰਥਨ ਦੇ ਨਾਲ ਕੰਮ ਕੀਤਾ ਹੈ। ਮੈਂ ਚਾਹੁੰਦਾ ਹਾਂ ਕਿ ਅਸੀਂ ਆਪਣੇ ਦੇਸੀ ਉਤਪਾਦਾਂ ਨੂੰ ਵਧਾਵਾ ਦੇਈਏ । ਮੈਂ ਚਾਹੁੰਦਾ ਹਾਂ ਕਿ ਸਾਡੇ ਕਿਸਾਨਾਂ ਨੂੰ ਹਮੇਸ਼ਾ ਇਸਦਾ ਫਾਇਦਾ ਮਿਲੇ। ਕਿਸਾਨ ਮੇਰੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ।
ਇਹ ਵੀ ਪੜ੍ਹੋ: ਮਾਣ ਵਾਲੀ ਗੱਲ: ਪਟਿਆਲਾ ਦੀ ਧੀ ਕਨਿਕਾ ਆਹੂਜਾ ਦੀ ਭਾਰਤੀ ਮਹਿਲਾ ਕ੍ਰਿਕਟ ਟੀਮ ‘ਚ ਹੋਈ ਚੋਣ
ਇਸ ਤੋਂ ਅੱਗੇ ਸੁਨੀਲ ਸ਼ੇੱਟੀ ਨੇ ਕਿਹਾ ਕਿ ਜੇਕਰ ਮੇਰੇ ਕਿਸੇ ਬਿਆਨ ਨਾਲ, ਜੋ ਮੈਂ ਕਿਹਾ ਵੀ ਨਹੀਂ ਹੈ ਨਾਲ ਉਨ੍ਹਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਦਿਲੋਂ ਮੁਆਫੀ ਮੰਗਦਾ ਹਾਂ। ਮੈਂ ਉਨ੍ਹਾਂ ਦੇ ਖਿਲਾਫ ਬੋਲਣ ਦਾ ਸੁਪਨਾ ਵੀ ਨਹੀਂ ਦੇਖ ਸਕਦਾ। ਕਿਰਪਾ ਕਰਕੇ ਮੇਰੇ ਸ਼ਬਦਾਂ ਨੂੰ ਗਲਤ ਤਰੀਕੇ ਨਾਲ ਪੇਸ਼ ਨਾ ਕਰੋ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੁਨੀਲ ਸ਼ੈੱਟੀ ਨੇ ਕਿਹਾ ਸੀ ਕਿ ਟਮਾਟਰ ਦੀਆਂ ਵਧਦੀਆਂ ਕੀਮਤਾਂ ਨੇ ਉਨ੍ਹਾਂ ਦੀ ਰਸੋਈ ‘ਤੇ ਵੀ ਅਸਰ ਪਾਇਆ ਹੈ। ਉਨ੍ਹਾਂ ਕਿਹਾ ਸੀ ਕਿ ਟਮਾਟਰਾਂ ਦੀਆਂ ਕੀਮਤਾਂ ਅੱਜਕੱਲ੍ਹ ਅਸਮਾਨ ਨੂੰ ਛੂਹ ਰਹੀਆਂ ਹਨ ਅਤੇ ਇਸ ਦਾ ਅਸਰ ਸਾਡੀ ਰਸੋਈ ‘ਤੇ ਵੀ ਪਿਆ ਹੈ । ਅੱਜ ਕੱਲ੍ਹ ਮੈਂ ਟਮਾਟਰ ਘੱਟ ਖਾਂਦਾ ਹਾਂ।
ਵੀਡੀਓ ਲਈ ਕਲਿੱਕ ਕਰੋ -: